ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
Thursday, Mar 12, 2026 - 01:25 PM (IST)
ਜਲੰਧਰ (ਪੁਨੀਤ)–ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਅਤੇ ਊਰਜਾ ਸਪਲਾਈ ਨਾਲ ਜੁੜੀਆਂ ਅਨਿਸ਼ਚਿਤਤਾਵਾਂ ਦਰਮਿਆਨ ਦੇਸ਼ ਦੇ ਕਈ ਹਿੱਸਿਆਂ 'ਚ ਪੈਟਰੋਲ-ਡੀਜ਼ਲ ਅਤੇ ਐੱਲ. ਪੀ. ਜੀ. ਦੀ ਉਪਲੱਬਧਤਾ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਰਤ ਆਪਣੀਆਂ ਊਰਜਾ ਲੋੜਾਂ ਦਾ ਵੱਡਾ ਹਿੱਸਾ ਖਾੜੀ ਦੇਸ਼ਾਂ ਤੋਂ ਦਰਾਮਦ ਕਰਦਾ ਹੈ। ਅਜਿਹੇ ਵਿਚ ਖੇਤਰ ਵਿਚ ਤਣਾਅ ਦੀਆਂ ਖ਼ਬਰਾਂ ਤੋਂ ਬਾਅਦ ਕਈ ਥਾਵਾਂ ’ਤੇ ਲੋਕਾਂ ਵਿਚ ਘਬਰਾਹਟ ਵੇਖੀ ਜਾ ਰਹੀ ਹੈ। ਇਸੇ ਤਹਿਤ ਜਲੰਧਰ ਵਿਚ ਵੀ ਲੋਕਾਂ ਵੱਲੋਂ ਪੈਟਰੋਲ-ਡੀਜ਼ਲ ਅਤੇ ਐੱਲ. ਪੀ. ਜੀ. ਸਿਲੰਡਰਾਂ ਦੀ ਜ਼ਿਆਦਾ ਖ਼ਰੀਦਦਾਰੀ ਕੀਤੇ ਜਾਣ ਦੀਆਂ ਸੂਚਨਾਵਾਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਮੀਟਿੰਗ ਬੁਲਾਈ।
ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿਚ ਪੈਟਰੋਲ-ਡੀਜ਼ਲ ਅਤੇ ਐੱਲ. ਪੀ. ਜੀ. ਦੀ ਕੋਈ ਕਮੀ ਨਹੀਂ ਅਤੇ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਇਨ੍ਹਾਂ ਜ਼ਰੂਰੀ ਈਂਧਨਾਂ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਸਪਲਾਈ ਚੇਨ ਪੂਰੀ ਤਰ੍ਹਾਂ ਆਮ ਤਰੀਕੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਅਤੇ ਘਬਰਾਹਟ ਵਿਚ ਲੋੜ ਤੋਂ ਜ਼ਿਆਦਾ ਖ਼ਰੀਦਦਾਰੀ ਕਰਨ ਤੋਂ ਬਚਣ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੁੱਧਵਾਰ ਨੂੰ ਪੈਟਰੋਲੀਅਮ ਕੰਪਨੀਆਂ ਅਤੇ ਗੈਸ ਏਜੰਸੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਉਪਲੱਬਧ ਸਟਾਕ ਅਤੇ ਸਪਲਾਈ ਵਿਵਸਥਾ ਦੀ ਸਮੀਖਿਆ ਕੀਤੀ।
ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ 'ਆਪ' ਕਰਵਾ ਰਹੀ ਡਾਊਨ

ਮੀਟਿੰਗ ਵਿਚ ਦੱਸਿਆ ਗਿਆ ਕਿ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿਚ ਐੱਲ. ਜੀ. ਪੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ ਹੈ। ਮੀਟਿੰਗ ਵਿਚ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਸਾਰੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨੂੰ ਨਿਯਮਿਤ ਰੂਪ ਵਿਚ ਸਪਲਾਈ ਮਿਲ ਰਹੀ ਹੈ ਅਤੇ ਅੱਗੇ ਵੀ ਇਸ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਦੀ ਸੰਭਾਵਨਾ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ’ਤੇ ਸਟਾਕ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਸਥਿਤੀ ਵਿਚ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਬਣੀ ਰਹੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਅਫ਼ਵਾਹ ਫੈਲਾਉਣ, ਜਮ੍ਹਾਖੋਰੀ ਕਰਨ ਜਾਂ ਕਾਲਾਬਾਜ਼ਾਰੀ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਗਤੀਵਿਧੀ ’ਤੇ ਜ਼ਰੂਰੀ ਵਸਤੂਆਂ ਕਾਨੂੰਨ 1955 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਗੈਸ ਏਜੰਸੀ ਸੰਚਾਲਕਾਂ ਅਤੇ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੂੰ ਵੀ ਕਿਹਾ ਕਿ ਜੇਕਰ ਕਿਤੇ ਵੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਜ਼ਿਲਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਮੀਟਿੰਗ ਦੌਰਾਨ ਗੈਸ ਏਜੰਸੀ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਘਰੇਲੂ ਐੱਲ. ਪੀ. ਜੀ. ਸਿਲੰਡਰ ਦੀ ਰੀਫਿਲ ਬੁਕਿੰਗ ਲਈ ਆਮ ਤੌਰ ’ਤੇ 25 ਦਿਨ ਦਾ ਸਮਾਂ ਨਿਰਧਾਰਿਤ ਹੁੰਦਾ ਹੈ ਅਤੇ ਉਸੇ ਅਨੁਸਾਰ ਸਿਲੰਡਰਾਂ ਦੀ ਸਪਲਾਈ ਦਿੱਤੀ ਜਾਂਦੀ ਹੈ, ਇਸ ਲਈ ਲੋਕਾਂ ਨੂੰ ਨਿਰਧਾਰਿਤ ਸਮੇਂ ਅਨੁਸਾਰ ਹੀ ਬੁਕਿੰਗ ਕਰਨੀ ਚਾਹੀਦੀ ਹੈ ਅਤੇ ਗੈਰ-ਜ਼ਰੂਰੀ ਤੌਰ ’ਤੇ ਵਾਧੂ ਸਿਲੰਡਰ ਲੈਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਯੂ. ਟੀ.) ਮੁਕਿਲਨ ਆਰ., ਡੀ. ਐੱਫ਼. ਐੱਸ. ਸੀ. ਨਰਿੰਦਰ ਸਿੰਘ ਤੋਂ ਇਲਾਵਾ ਤੇਲ ਕੰਪਨੀਆਂ ਅਤੇ ਗੈਸ ਏਜੰਸੀਆਂ ਦੇ ਅਧਿਕਾਰੀ ਅਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ। ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਣਕਾਰੀ ਨੂੰ ਅੱਗੇ ਨਾ ਫੈਲਾਉਣ ਕਿਉਂਕਿ ਇਸ ਨਾਲ ਗੈਰ-ਜ਼ਰੂਰੀ ਘਬਰਾਹਟ ਦਾ ਮਾਹੌਲ ਬਣਦਾ ਹੈ।
ਇਹ ਵੀ ਪੜ੍ਹੋ: ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List
ਪ੍ਰਸ਼ਾਸਨ ਦੀ ਸਖ਼ਤ ਚਿਤਾਵਨੀ, ਅਫ਼ਵਾਹਾਂ ਤੋਂ ਦੂਰ ਰਹੋ
* ਜਮ੍ਹਾਖੋਰੀ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ
* ਕਾਲਾਬਾਜ਼ਾਰੀ ਸਬੰਧੀ ਸਖ਼ਤ ਚਿਤਾਵਨੀ, ਰਹੇਗੀ ਸਖ਼ਤ ਨਿਗਰਾਨੀ
* ਘਬਰਾ ਕੇ ਪੈਟਰੋਲ, ਡੀਜ਼ਲ ਜਾਂ ਐੱਲ. ਪੀ. ਜੀ. ਦੀ ਖ਼ਰੀਦਦਾਰੀ ਨਾ ਕਰੋ
* ਜ਼ਿਲ੍ਹੇ ਵਿਚ ਲੋੜੀਂਦਾ ਸਟਾਕ ਉਪਲੱਬਧ
* ਸਪਲਾਈ ਚੇਨ ਪੂਰੀ ਤਰ੍ਹਾਂ ਆਮ ਵਾਂਗ
* ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ
* ਜ਼ਰੂਰੀ ਵਸਤੂਆਂ ਕਾਨੂੰਨ 1955 ਤਹਿਤ ਕੇਸ ਦਰਜ ਹੋਵੇਗਾ
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
