ਧੁੱਸੀ ਬੰਨ੍ਹ 'ਚ ਪਏ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ, ਲੱਗਣਗੇ ਢਾਈ ਲੱਖ ਮਿੱਟੀ ਦੇ ਬੋਰੇ

08/18/2023 4:55:38 PM

ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਜਗਤਪੁਰਾ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ ਵਿੱਚ ਪਏ ਕਰੀਬ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਸ ਪਾੜ ਨੂੰ ਭਰਨ ਲਈ ਦਿਨ-ਰਾਤ ਕੰਮ ਚੱਲ ਰਿਹਾ ਹੈ ਅਤੇ ਉਮੀਦ ਹੈ ਕਿ ਭਲਕੇ ਸ਼ਾਮ ਤੱਕ ਇਸ ਮੋਰਚੇ ਨੂੰ ਫ਼ਤਿਹ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਿਥੇ ਪੂਰੇ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉੱਥੇ ਨਾਲ ਹੀ ਇਸ ਪਾੜ ਨੂੰ ਭਰਨ ਦੇ ਕੰਮ ਦੀ ਵੀ ਲਗਾਤਾਰ ਮੌਕੇ 'ਤੇ ਜਾ ਕੇ ਨਿਗਰਾਨੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੀਬ 300 ਫੁੱਟ ਪਏ ਇਸ ਪਾੜ ਨੂੰ ਭਰਨ ਲਈ ਢਾਈ ਲੱਖ ਤੋਂ ਵੱਧ ਮਿੱਟੀ ਦੇ ਬੋਰੇ ਲੱਗਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਰਿਆਂ, ਲੋਹੇ ਦੇ ਜਾਲ ਅਤੇ ਮਿੱਟੀ ਦਾ ਪ੍ਰਬੰਧ ਕਰ ਲਿਆ ਗਿਆ ਹੈ। ਕਿਸਾਨਾਂ ਵੱਲੋਂ ਮਿੱਟੀ ਦੀਆਂ ਟਰਾਲੀਆਂ ਵੀ ਮੌਕੇ `ਤੇ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਮਨਰੇਗਾ ਮਜ਼ਦੂਰਾਂ ਦੇ ਨਾਲ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਇਲਾਕੇ ਦੇ ਨੌਜਵਾਨ ਵੀ ਪੂਰੇ ਜੋਸ਼ ਨਾਲ ਪਾੜ ਨੂੰ ਭਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਧੁੱਸੀ ਬੰਨ ਵਿੱਚ ਪਏ ਬਾਕੀ ਪਾੜਾਂ ਨੂੰ ਭਰ ਲਿਆ ਗਿਆ ਹੈ ਅਤੇ ਪਿੰਡ ਜਗਤਪੁਰ ਟਾਂਡਾ ਦੇ ਪਾੜ ਨੂੰ ਭਰਨ ਦਾ ਕੰਮ ਵੀ ਭਲਕੇ ਸ਼ਾਮ ਤੱਕ ਮੁਕੰਮਲ ਹੋਣ ਦੀ ਪੂਰੀ ਉਮੀਦ ਹੈ। 

PunjabKesari

ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ

ਡਿਪਟੀ ਕਮਿਸ਼ਨਰ ਨੇ ਧੁੱਸੀ ਬੰਨ ਦੇ ਪਾੜ ਨੂੰ ਭਰਨ ਲਈ ਇਲਾਕੇ ਦੀ ਸੰਗਤ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸਹਿਯੋਗ ਬੇਟ ਦੇ ਵੱਡੇ ਖ਼ੇਤਰ ਨੂੰ ਪਾਣੀ ਦੀ ਮਾਰ ਤੋਂ ਬਚਾ ਲਵੇਗਾ।

PunjabKesari

ਇਹ ਵੀ ਪੜ੍ਹੋ- ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਕਰੇਗੀ ਸਨਮਾਨਿਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News