ਜਲੰਧਰ ਦੇ DC ਹਿਮਾਂਸ਼ੂ ਅਗਰਵਾਲ ਵੱਲੋਂ ਇੰਡੀਗੋ ਦੇ ਅਧਿਕਾਰੀਆਂ ਨਾਲ ਮੁਲਾਕਾਤ
Thursday, Nov 14, 2024 - 02:40 PM (IST)
ਜਲੰਧਰ (ਵੈੱਬ ਡੈਸਕ)- ਆਦਮਪੁਰ ਹਵਾਈ ਅੱਡੇ ਤੋਂ ਜਲਦ ਹੀ ਜੈਪੁਰ ਅਤੇ ਮੁੰਬਈ ਲਈ ਉਡਾਣਾਂ ਸ਼ੁਰੂ ਹੋਣ ਵਾਲੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵੱਲੋਂ ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੋਵੇਂ ਰੂਟਾਂ ਲਈ ਬਿਡਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਸਬੰਧ ਵਿਚ ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਆਦਮਪੁਰ ਏਅਰਪੋਰਟ 'ਤੇ ਬੀਤੇ ਦਿਨ ਇੰਡੀਗੋ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਇੰਡੀਗੋ ਦੇ ਅਧਿਕਾਰੀਆਂ ਨਾਲ ਮੀਟਿੰਗ ਇਕ ਚੰਗੇ ਮਾਹੌਲ ਵਿਚ ਹੋਈ ਹੈ। ਦਿੱਲੀ ਅਤੇ ਮੁੰਬਈ ਲਈ ਉਡਾਣਾਂ ਸ਼ੁਰੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਮੀਦ ਹੈ ਕਿ ਨਤੀਜੇ ਸਕਾਰਾਤਮਕ ਹਨ। ਉਨ੍ਹਾਂ ਕਿਹਾ ਕਿ ਜੈਪੁਰ ਲਈ ਜੈੱਟ ਏਅਰਿਵੰਗ ਉਡਾਣ ਸ਼ੁਰੂ ਕਰ ਸਕਦੀ ਹੈ, ਜਿਸ ਦੇ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- SSF ਨੇ ਬਚਾਈਆਂ ਕੀਮਤੀ ਜਾਨਾਂ, ਮੌਤ ਦਰ 'ਚ 45 ਫ਼ੀਸਦੀ ਕਮੀ : CM ਮਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਰਿੰਦਰ ਨਾਰਲੀ ਦੀ ਅਗਵਾਈ ਹੇਠ ਇੰਡੀਗੋ ਏਅਰਲਾਈਨਜ਼ ਦੀ ਟੀਮ ਨੇ ਜਨਵਰੀ 2025 ਤੋਂ ਸ਼ੁਰੂ ਹੋਣ ਵਾਲੀਆਂ ਉਡਾਣਾਂ ਦੇ ਸੰਚਾਲਨ ਲਈ ਆਦਮਪੁਰ ਹਵਾਈ ਅੱਡੇ ਦਾ ਨਿਰੀਖਣ ਵੀ ਕੀਤਾ ਸੀ। ਟੀਮ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ. ਏ. ਆਈ) ਦੇ ਅਧਿਕਾਰੀਆਂ ਨਾਲ ਮਿਲ ਕੇ ਏਅਰਲਾਈਨਜ਼ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਏਪ੍ਰੋਨ ਖੇਤਰ ਅਤੇ ਹੋਰ ਬੁਨਿਆਦੀ ਢਾਂਚੇ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਇਸ ਦੌਰੇ ਵਿੱਚ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵਿਚ ਆਦਮਪੁਰ ਹਵਾਈ ਅੱਡੇ ਦੇ ਡਾਇਰੈਕਟਰ ਪੁਸ਼ਪੇਂਦਰ ਕੁਮਾਰ ਨਿਰਾਲਾ, ਏ. ਜੀ. ਐੱਮ. ਸਿਵਲ ਅਮਿਤ ਕੁਮਾਰ, ਮੈਨੇਜਰ ਇਲੈਕਟ੍ਰੀਕਲ ਸੂਰਜ ਯਾਦਵ, ਜੂਨੀਅਰ ਇੰਜੀਨੀਅਰ ਆਪਰੇਸ਼ਨ ਸੂਰਿਆ ਪ੍ਰਤਾਪ ਅਤੇ ਸੁਪਰਡੈਂਟ ਸੀ. ਐੱਨ. ਐੱਸ. ਮੋਹਨ ਪੰਵਾਰ ਸ਼ਾਮਲ ਸਨ।
ਇਹ ਵੀ ਪੜ੍ਹੋ- ਪ੍ਰਧਾਨ ਮੰਤਰੀ ਦੇ ਦਿਲ ’ਚ ਪੰਜਾਬ ਲਈ ਖ਼ਾਸ ਥਾਂ, ਅੱਜ ਇਥੇ ਮਜ਼ਬੂਤ ਵਿਰੋਧੀ ਧਿਰ ਦੀ ਜ਼ਰੂਰਤ: ਸੁਨੀਲ ਜਾਖੜ
ਇੰਡੀਗੋ ਜਨਵਰੀ 2025 ਤੋਂ ਆਦਮਪੁਰ ਤੋਂ ਨਿਯਮਤ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸੁਵਿਧਾਵਾਂ ਅਤੇ ਕਨੈਕਟੀਵਿਟੀ ਮਿਲੇਗੀ। ਹਵਾਈ ਅੱਡੇ ਦਾ ਵਿਸਤ੍ਰਿਤ ਨਿਰੀਖਣ ਕਰਨ ਤੋਂ ਬਾਅਦ, ਟੀਮ ਨੇ ਲੋੜੀਂਦੇ ਸੁਧਾਰਾਂ ਅਤੇ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਉਡਾਣ ਦੇ ਸੰਚਾਲਨ ਨੂੰ ਮੁੜ ਸ਼ੁਰੂ ਕਰਨ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਦੌਰਾ ਆਦਮਪੁਰ ਹਵਾਈ ਅੱਡੇ 'ਤੇ ਉਡਾਣਾਂ ਨੂੰ ਚਾਲੂ ਕਰਨ ਦੀ ਦਿਸ਼ਾ 'ਚ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਖੇਤਰੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ 'ਚ ਮਦਦ ਮਿਲੇਗੀ। ਇਹ ਸਥਾਨਕ ਨਿਵਾਸੀਆਂ ਅਤੇ ਵਪਾਰਕ ਭਾਈਚਾਰੇ ਲਈ ਇਕ ਮਹੱਤਵਪੂਰਨ ਮੌਕਾ ਹੋਵੇਗਾ, ਉਹਨਾਂ ਨੂੰ ਯਾਤਰਾ ਦੇ ਨਵੇਂ ਵਿਕਲਪ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8