ਅਚਾਨਕ ਸਰਕਾਰੀ ਸਕੂਲ ਜਾ ਪਹੁੰਚੇ ਡਿਪਟੀ ਕਮਿਸ਼ਨਰ, ਵਿਦਿਆਰਥੀਆਂ ਨਾਲ ਬਹਿ ਕੇ ਖਾਧੀ ਮਿਡ-ਡੇਅ-ਮੀਲ

Wednesday, Jul 03, 2024 - 04:01 PM (IST)

ਅਚਾਨਕ ਸਰਕਾਰੀ ਸਕੂਲ ਜਾ ਪਹੁੰਚੇ ਡਿਪਟੀ ਕਮਿਸ਼ਨਰ, ਵਿਦਿਆਰਥੀਆਂ ਨਾਲ ਬਹਿ ਕੇ ਖਾਧੀ ਮਿਡ-ਡੇਅ-ਮੀਲ

ਸ਼ੇਰਪੁਰ/ਸੰਗਰੂਰ (ਸਿੰਗਲਾ)- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਣ ਤਾਂ ਜੋ ਬੱਚੇ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਨੂੰ ਛੂਹ ਸਕਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮਿਸ਼ਨ ਐਕਸੀਲੈਂਸ ਵਿਦਿਆਰਥੀਆਂ ਦੀ ਕਾਰਗੁਜਾਰੀ ਨੂੰ ਸਰਵੋਤਮ ਬਣਾਉਣ ਲਈ ਇੱਕ ਮਹੱਤਵਪੂਰਨ ਜ਼ਰੀਆ ਹੈ ਜਿਸ ਨੂੰ ਹਰ ਸਕੂਲ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿਚ ਮਿਡ-ਡੇਅ-ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਕਤਾਰ ਵਿਚ ਬੈਠ ਕੇ ਖਾਣਾ ਖਾਧਾ ਅਤੇ ਵਿਦਿਆਰਥੀਆਂ ਵੱਲੋਂ ਭਵਿੱਖ ਲਈ ਉਲੀਕੇ ਗਏ ਸੁਪਨਿਆਂ ਬਾਰੇ ਪੁੱਛਿਆ।

ਇਹ ਖ਼ਬਰ ਵੀ ਪੜ੍ਹੋ - ਘਰੋਂ 'ਗਾਇਬ' ਹੋਈ ਕੁੜੀ ਦੇ ਫ਼ੋਨ ਨੇ ਪਰਿਵਾਰ ਦਾ ਕੱਢਿਆ ਤ੍ਰਾਹ! ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

 ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਟ ਕੱਟ ਨਹੀਂ ਹੈ ਇਸ ਲਈ ਆਪਣੇ ਜੀਵਨ ਵਿੱਚ ਵੱਡੇ ਮੁਕਾਮਾਂ ਨੂੰ ਹਾਸਲ ਕਰਨ ਲਈ ਦਿਲ ਲਗਾ ਕੇ ਮਿਹਨਤ ਕਰਨ ਦੀ ਲੋੜ ਹੈ ਤਾਂ ਜੋ ਪ੍ਰੀਖਿਆਵਾਂ ਵਿਚ ਚੰਗੇ ਨੰਬਰ ਹਾਸਲ ਹੋ ਸਕਣ ਅਤੇ ਭਵਿੱਖ ਵਿਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਮੂਹਰਲੀ ਕਤਾਰ ਵਿਚ ਆ ਕੇ ਪਰਿਵਾਰ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਜਾ ਸਕੇ। ਇਸ ਸਮੇਂ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ ਵੀ ਹਾਜ਼ਰ ਸਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News