ਨਵਾਂਸ਼ਹਿਰ ਜ਼ਿਲ੍ਹੇ ''ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ ਜਾਰੀ, ਜੇ ਕੀਤਾ ਇਹ ਕੰਮ ਤਾਂ...
Thursday, Apr 02, 2026 - 01:16 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਪੈਟਰੋਲ-ਡੀਜ਼ਲ ਅਤੇ ਐੱਲ. ਪੀ. ਜੀ. ਦੀ ਕਿੱਲਤ ਦਰਮਿਆਨ ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਪੈਟਰੋਲ, ਡੀਜ਼ਲ ਅਤੇ ਐੱਲ. ਪੀ. ਜੀ. ਦਾ ਲੋੜੀਂਦੀ ਮਾਤਰਾ ’ਚ ਸਟਾਕ ਉਪਲੱਬਧ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਵਾਸੀਆਂ ਨੂੰ ਪੈਟਰੋਲ, ਡੀਜ਼ਲ ਅਤੇ ਐੱਲ. ਪੀ. ਜੀ. ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ, ਇਸ ਨੂੰ ਧਿਆਨ ’ਚ ਰੱਖਦਿਆਂ ਰੋਜ਼ਾਨਾ ਜ਼ਿਲ੍ਹੇ ਦੀਆਂ 3 ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਘਬਰਾ ਕੇ ਖ਼ਰੀਦਦਾਰੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪੈਟਰੋਲ, ਡੀਜ਼ਲ ਅਤੇ ਐੱਲ. ਪੀ. ਜੀ. ਗੈਸ ਵਾਜ਼ਿਬ ਕੀਮਤਾਂ ’ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ

ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ’ਚ ਪੂਰੀ ਸਥਿਤੀ 'ਤੇ ਡੂੰਘਾਈ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਥਿਤੀ ਬਿਲਕੁਲ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਏਜੰਸਆਂ ਨਾਲ ਪ੍ਰਸ਼ਾਸਨ ਵੱਲੋਂ ਲਗਾਤਾਰ ਰਾਬਤਾ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜ਼ਰੂਰੀ ਚੀਜ਼ਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈ. ਐੱਸ. ਐੱਮ. ਏ.) ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜ਼ਰੂਰੀ ਚੀਜ਼ਾਂ ਜਿਵੇਂ-ਐੱਲ. ਪੀ. ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ ਕਟੌਤੀ
ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸੰਯੋਗੀਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ’ਚ ਰੱਖਦੇ ਹੋਏ ਨਿਰਧਾਰਿਤ ਸਮੇਂ ਵਿਚ ਲੋਕਾਂ ਨੂੰ ਗੈਸ ਸਿਲੰਡਰ ਮਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ-ਕੇ. ਵਾਈ. ਸੀ. ਨੂੰ ਏਜੰਸੀਆ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐੱਲ. ਪੀ. ਜੀ. ਦੀ ਨਿਰਵਿਘਨ ਸਪਲਾਈ ਕੀਤੀ ਜਾ ਰਹੇ ਅਤੇ ਡਿਲੀਵਰੀ ਕਰਨ ਵਾਲੇ ਵਿਅਕਤੀ ਪਾਸ ਓ. ਟੀ. ਪੀ. ਸਾਂਝਾ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert,ਪੜ੍ਹੋ 5 ਦਿਨਾਂ ਦੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
