ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ DC ਵਲੋਂ ਸਖ਼ਤ ਹੁਕਮ ਜਾਰੀ, ਪ੍ਰਬੰਧ ਮੁਕੰਮਲ ਕਰਨ ਲਈ ਕਿਹਾ

Tuesday, Jun 18, 2024 - 10:59 AM (IST)

ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ DC ਵਲੋਂ ਸਖ਼ਤ ਹੁਕਮ ਜਾਰੀ, ਪ੍ਰਬੰਧ ਮੁਕੰਮਲ ਕਰਨ ਲਈ ਕਿਹਾ

ਫਾਜ਼ਿਲਕਾ (ਨਾਗਪਾਲ) : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਗਾਮੀ ਮਾਨਸੂਨ ਸੀਜਨ ਦੌਰਾਨ ਹੜ੍ਹਾਂ ਦੇ ਕਿਸੇ ਵੀ ਸੰਭਾਵਿਤ ਖ਼ਤਰੇ ਦੇ ਟਾਕਰੇ ਲਈ ਅਗੇਤੇ ਪ੍ਰਬੰਧਾਂ ਹਿੱਤ ਬੈਠਕ ਕੀਤੀ ਅਤੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ’ਚ ਪਿੱਛਲੇ ਸਾਲ ਹੜ੍ਹ ਆਏ ਸਨ, ਉਨ੍ਹਾਂ ਪਿੰਡਾਂ ’ਚ ਵਿਸ਼ੇਸ਼ ਤੌਰ ’ਤੇ ਇਕ ਸਰਵੇਖਣ ਕਰ ਲਿਆ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਤੂਫ਼ਾਨ ਦਾ Alert, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ, ਹੋ ਜਾਓ ਖ਼ੁਸ਼ (ਵੀਡੀਓ)

ਇਸ ਲਈ ਉਨ੍ਹਾਂ ਇਕ ਟੀਮ ਦਾ ਗਠਨ ਵੀ ਕੀਤਾ ਹੈ। ਇਸ ’ਚ ਕਾਰਜਕਾਰੀ ਇੰਜਨੀਅਰ ਡਰੇਨੇਜ, ਤਹਿਸੀਲਦਾਰ, ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਅਤੇ ਸਬੰਧਿਤ ਬਲਾਕ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਕਿ ਤਿੰਨ ਦਿਨਾਂ ’ਚ ਉਕਤ ਇਲਾਕੇ ਸਬੰਧੀ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਜੇ ਕਿਤੇ ਖੰਭੇ ਠੀਕ ਕਰਨ ਵਾਲੇ ਹੋਣ ਤਾਂ ਉਹ ਜਲਦ ਠੀਕ ਕਰ ਲਏ ਜਾਣ। ਇਸੇ ਤਰ੍ਹਾਂ ਉਨ੍ਹਾਂ ਨੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ’ਚ ਸੀਵਰੇਜ ਅਤੇ ਨਾਲੇ ਬਰਸਾਤ ਤੋਂ ਪਹਿਲਾਂ-ਪਹਿਲਾਂ ਸਾਫ਼ ਕੀਤੇ ਜਾਣੇ ਯਕੀਨੀ ਬਣਾਏ ਜਾਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਰੇਗਾ ਤਹਿਤ ਜੋ ਹੜ੍ਹ ਰੋਕੂ ਪ੍ਰਬੰਧ ਹੋ ਸਕਦੇ ਹਨ ਉਹ ਕਰ ਲਏ ਜਾਣ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਅੱਜ 'ਲੂ' ਦਾ ਅਲਰਟ, ਦੁਪਹਿਰ 12 ਤੋਂ 3 ਵਜੇ ਤੱਕ ਜਾਰੀ ਹੋਈ Warning

ਪੀ. ਡਬਲਯੂ. ਡੀ. ਵਿਭਾਗ ਵੱਲੋਂ ਢਾਣੀ ਨੱਥਾ ਸਿੰਘ ਲਈ ਨਵਾਂ ਪੁਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਨੂੰ ਬਰਸਾਤ ਰੁੱਤ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਖ਼ਾਲੀ ਕਰ ਲਿਆ ਜਾਵੇ। ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਜਿਨ੍ਹਾਂ ਪਿੰਡਾਂ ’ਚ ਪਿਛਲੇ ਸਾਲ ਹੜ੍ਹ ਆਏ ਸਨ, ਉਨ੍ਹਾਂ ਸਕੂਲਾਂ ਦੀਆਂ ਬਿਲਡਿੰਗਾਂ ਦਾ ਮੁਲਾਂਕਣ ਕਰ ਲਿਆ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਅਣਸੁਰੱਖਿਤ ਇਮਾਰਤ ’ਚ ਵਿਦਿਆਰਥੀ ਨਾ ਪੜ੍ਹ ਰਹੇ ਹੋਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 24 ਮੈਡੀਕਲ ਟੀਮਾਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਬਣਾਈਆਂ ਗਈਆਂ ਹਨ। ਬੈਠਕ ’ਚ ਐੱਸ. ਡੀ. ਐੱਮ. ਅਬੋਹਰ ਪੰਕਜ ਬਾਂਸਲ , ਐੱਸ. ਡੀ. ਐੱਮ. ਜਲਾਲਾਬਾਦ ਬਲਕਰਨ ਸਿੰਘ, ਡੀ. ਡੀ. ਪੀ. ਓ. ਗੁਰਦਰਸ਼ਨ ਲਾਲ, ਤਹਿਸੀਲਦਾਰ ਸੁਖਦੇਵ ਸਿੰਘ, ਕਾਰਜਕਾਰੀ ਇੰਜਨੀਅਰ ਡਰੇਨੇਜ ਵਿਸ਼ਾਲ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News