ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ

07/12/2023 5:02:25 PM

ਕਪੂਰਥਲਾ/ਸੁਲਤਾਨਪੁਰ ਲੋਧੀ (ਧੀਰ)-ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵੱਲੋਂ ਸਤਲੁਜ ਦਰਿਆ ਅਤੇ ਪਿੰਡ ਗਿੱਦੜਪਿੰਡੀ (ਜਲੰਧਰ) ਨੇੜੇ ਧੁੱਸੀ ਬੰਨ੍ਹ ਵਿਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਤਹਿਸੀਲ ਦੇ ਪ੍ਰਭਾਵਿਤ ਹੋਣ ਵਾਲੇ ਲਗਭਗ 14 ਪਿੰਡਾਂ ਅੰਦਰ ਬਚਾਅ ਕਾਰਜਾਂ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਵੱਖ-ਵੱਖ ਉੱਚ ਅਧਿਕਾਰੀਆਂ ਦੇ ਨੰਬਰ ਜਨਤਕ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਸਬੰਧੀ ਡਿਊਟੀ ’ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਇਨ੍ਹਾਂ 14 ਪਿੰਡਾਂ, ਜਿਨ੍ਹਾਂ ਵਿਚ ਤਕੀਆ, ਮੰਡ ਇੰਦਰਪੁਰ, ਭਰੋਆਣਾ, ਆਹਲੀ ਕਲਾ, ਆਹਲੀ ਖੁਰਦ, ਝੁੱਗੀਆਂ ਗਾਮੂ, ਚੰਨਣਵਿੰਡੀ, ਵਾਟਾਂਵਾਲੀ, ਸ਼ੇਖ ਆਸਾ, ਸ਼ੇਰਪੁਰ ਜੱਟਾਂ, ਸਰੂਪ ਵਾਲਾ, ਸੁਚੇਤ ਗੜ੍ਹ, ਗਮੇ, ਸ਼ਾਹ ਵਾਲਾ ਅੰਦਰੀਸਾ ਪਿੰਡਾਂ ਦੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਮੁੱਖ ਪਹਿਲ ਹੈ।

ਇਹ ਵੀ ਪੜ੍ਹੋ- ਸਤਲੁਜ ਦਰਿਆ ਦਾ ਕਹਿਰ: ਮੰਡਾਲਾ ਤੋਂ ਟੁੱਟੇ ਬੰਨ੍ਹ ਕਰਕੇ ਸੁਲਤਾਨਪੁਰ ਲੋਧੀ ਦੇ 30 ਪਿੰਡ ਡੁੱਬੇ, ਪਾਣੀ 'ਚ ਰੁੜ੍ਹਿਆ ਨੌਜਵਾਨ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਅੰਦਰ ਸਿਹਤ ਸੇਵਾਵਾਂ, ਖੁਰਾਕ ਸਪਲਾਈ, ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ, ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾਵੇ। ਉਨ੍ਹਾਂ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪਿੰਡਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਵਿਚ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੰਬਰਾਂ ’ਤੇ ਸਿੱਧਾ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ- ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀਆਂ ਮਾਰਨ ਵਾਲਿਆਂ ਦੀ ਹੁਣ ਖੈਰ ਨਹੀਂ, ਜਲੰਧਰ ਦੇ DCP ਨੇ ਜਾਰੀ ਕੀਤੇ ਸਖ਼ਤ ਹੁਕਮ

ਇਹ ਜਾਰੀ ਕੀਤੇ ਗਏ ਨੰਬਰ
-ਸਿਵਲ ਸਰਜਨ: 96460-48267
-ਐੱਸ. ਐੱਸ. ਪੀ.: 95929-14519
-ਐੱਸ. ਪੀ. ਕਪੂਰਥਲਾ: 99153-56444
-ਡੀ. ਐੱਸ. ਪੀ. ਸੁਲਤਾਨਪੁਰ ਲੋਧੀ: 81642-72700
-ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ: 82889-53219
-ਤਹਿਸੀਲਦਾਰ ਸੁਲਤਾਨਪੁਰ ਲੋਧੀ: 76960-75720
-ਨਾਇਬ ਤਹਿਸੀਲਦਾਰ ਸੁਲਤਾਨਪੁਰ ਲੋਧੀ: 80148-33000
-ਐੱਸ. ਡੀ. ਐੱਮ. ਕਪੂਰਥਲਾ: 86996-55302
-ਏ. ਡੀ. ਸੀ. (ਜ): 97805-56601
-ਡੀ. ਪੀ. ਆਰ. ਓ.: 97800-33132
-ਬੀ. ਡੀ. ਪੀ. ਓ. ਸੁਲਤਾਨਪੁਰ ਲੋਧੀ: 74000-00397

ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


shivani attri

Content Editor

Related News