ਲਸਾੜਾ ਡਰੇਨ ''ਚ ਪਾਣੀ ਆਉਣ ਦਾ ਕੋਈ ਖ਼ਤਰਾ ਨਹੀਂ, ਅਫ਼ਵਾਹਾਂ ਤੋਂ ਬਚੋ: DC
Monday, Sep 01, 2025 - 01:41 PM (IST)

ਮਾਲੇਰਕੋਟਲਾ (ਜ਼ਹੂਰ): ਪੰਜਾਬ ਦੇ ਕਈ ਇਲਾਕਿਆਂ ਵਿਚ ਜਿੱਥੇ ਇਸ ਵੇਲੇ ਹੜ੍ਹ ਦੀ ਮਾਰ ਝੱਲਣੀ ਪੈ ਰਹੀ ਹੈ, ਉੱਥੇ ਹੀ ਕੁਝ ਲੋਕ ਅਜਿਹੇ ਸਮੇਂ ਵਿਚ ਵੀ ਅਫ਼ਵਾਹਾਂ ਫ਼ੈਲਾ ਰਹੇ ਹਨ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਜ਼ਿਲ੍ਹੇ ਵਿਚੋਂ ਲੰਘਦੀ ਲਸਾੜਾ ਡਰੇਨ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪੁਰੀ ਚੋਕਸ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਸਾੜਾ ਡਰੇਨ ਵਿਚ ਪਾਣੀ ਆਉਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ
ਉਨ੍ਹਾਂ ਕਿਹਾ ਕਿ ਲੋਕ ਘਬਰਾਹਟ ਤੋਂ ਬਚਣ। ਅਸੀਂ ਪਿਛਲੇ ਕਈ ਦਿਨਾਂ ਤੋਂ 24 ਘੰਟੇ ਨਿਗਰਾਨੀ ਕਰ ਰਹੇ ਹਾਂ ਅਤੇ ਸਾਰੀਆਂ ਟੀਮਾਂ ਫੀਲਡ ਵਿਚ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਕਿਸੇ ਵੀ ਜਾਣਕਾਰੀ ਸਬੰਧੀ ਅਧਿਕਾਰਤ ਸਰੋਤਾਂ ਤੇ ਹੀ ਨਿਰਭਰ ਕਰਨ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ। ਮਾਲੇਰਕੋਟਲਾ ਵਾਸੀਆਂ ਨੂੰ ਬੇਨਤੀ ਹੈ ਕਿ ਅਫ਼ਵਾਵਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤ ਰਹਿਣ। ਉਨ੍ਹਾਂ ਨੇ ਕਿਸੇ ਵੀ ਸੂਚਨਾ ਲਈ ਪ੍ਰਸ਼ਾਸਨ ਨਾਲ 01675-252003 ‘ਤੇ ਸੰਪਰਕ ਕਰਨ ਦੀ ਵੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8