ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਕਲੱਸਟਰ ਤੇ ਨੋਡਲ ਅਧਿਕਾਰੀਆਂ ਨੂੰ ਜਾਰੀ ਕੀਤੇ ਇਹ ਹੁਕਮ
Sunday, Nov 03, 2024 - 03:23 PM (IST)
ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਵਿਚ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਸ਼ਾਮ ਤਕ ਆਪਣੇ ਅਲਾਟ ਇਲਾਕਿਆਂ ਵਿਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸਮੂਹ ਐੱਸ. ਡੀ. ਐੱਮਜ਼, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਕਿਹਾ ਕਿ ਆਉਣ ਵਾਲੇ ਕੁਝ ਦਿਨ ਬਹੁਤ ਮਹੱਤਵਪੂਰਨ ਹਨ ਅਤੇ ਸਖ਼ਤ ਨਿਗਰਾਨੀ ਨਾਲ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਰੋਕ ਲਾਉਣ ਲਈ ਸਾਰੇ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਫੀਲਡ ਵਿਚ ਜ਼ਿਆਦਾ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਜਲੰਧਰ 'ਚ ਸੜਕ ਹਾਦਸੇ ਦੌਰਾਨ ਪਿਓ-ਪੁੱਤ ਦੀ ਹੋਈ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਕ ਹੋਰ CCTV ਆਈ ਸਾਹਮਣੇ
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਾਰੇ ਉਪ ਮੰਡਲ ਮੈਜਿਸਟਰੇਟਾਂ ਨੂੰ ਆਪਣੇ-ਆਪਣੇ ਇਲਾਕੇ ਵਿਚ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਦਾ ਵੀ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੀ ਸਬ-ਡਿਵੀਜ਼ਨ ਨਾਲ ਸਬੰਧਤ ਕਲੱਸਟਰ ਅਤੇ ਨੋਡਲ ਅਧਿਕਾਰੀ ਫੀਲਡ ਵਿਚ ਮੌਜੂਦ ਰਹਿਣ ਤਾਂ ਕਿ ਫਸਲ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨਾ ਹੋਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਫਸਲ ਦੀ ਰਹਿੰਦ-ਖੂੰਹਦ ਦੇ ਉਚਿਤ ਪ੍ਰਬੰਧਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਇਸ ਸਬੰਧ ਵਿਚ ਪੂਰਾ ਸਹਿਯੋਗ ਦੇਣ ਨੂੰ ਕਿਹਾ। ਇਸ ਮੌਕੇ ਖੇਤੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8