ਜਲੰਧਰ ਦੇ DC ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

Thursday, Apr 11, 2024 - 11:43 AM (IST)

ਜਲੰਧਰ ਦੇ DC ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਬੈਠਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੁੱਧਵਾਰ ਸ਼੍ਰੀ ਵਿਜੇ ਕੁਮਾਰ ਚੋਪੜਾ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮਨੌਮੀ ਉਤਸਵ ਕਮੇਟੀ (ਰਜਿ.) ਵੱਲੋਂ 17 ਅਪ੍ਰੈਲ ਨੂੰ ਰਾਮਨੌਮੀ ਦੇ ਦਿਨ ਸਥਾਨਕ ਹਿੰਦ ਸਮਾਚਾਰ ਗਰਾਊਂਡ ਤੋਂ ਨਿਕਲਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ ਕਮੇਟੀ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਦੌਰਾਨ ਮੌਜੂਦ ਕਮਿਸ਼ਨਰੇਟ ਪੁਲਸ, ਨਗਰ ਨਿਗਮ, ਸਿਹਤ ਵਿਭਾਗ, ਪਾਵਰਕਾਮ, ਪੀ. ਡਬਲਿਊ. ਡੀ., ਮੰਡੀ ਬੋਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਸ਼੍ਰੀ ਰਾਮ ਭਗਤਾਂ ਦੀ ਸਹੂਲਤ ਲਈ ਸਾਰੀਆਂ ਵਿਵਸਥਾਵਾਂ ਸਮੇਂ ’ਤੇ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਆਯੋਜਿਤ ਮੀਟਿੰਗ ਦੌਰਾਨ ਵਰਿੰਦਰ ਸ਼ਰਮਾ ਯੋਗੀ, ਅਵਨੀਸ਼ ਅਰੋੜਾ, ਨਵਲ ਕੰਬੋਜ, ਵਿਵੇਕ ਖੰਨਾ, ਪ੍ਰਿੰਸ ਅਸ਼ੋਕ ਗਰੋਵਰ, ਐੱਮ. ਡੀ. ਸੱਭਰਵਾਲ, ਵਿਨੋਦ ਅਗਰਵਾਲ, ਡਾ. ਮੁਕੇਸ਼ ਵਾਲੀਆ, ਸੋਮੇਸ਼ ਆਨੰਦ, ਪਵਨ ਭੋਂਡੀ, ਅਮਿਤ ਤਲਵਾੜ, ਜਤਿੰਦਰ ਚੋਪੜਾ ਅਤੇ ਹੋਰਨਾਂ ਨੇ ਡਿਪਟੀ ਕਮਿਸ਼ਨਰ ਨੂੰ ਸ਼ੋਭਾ ਯਾਤਰਾ ਦੇ ਸ਼ੁੱਭ ਆਰੰਭ ਤੋਂ ਪਹਿਲਾਂ ਹਿੰਦ ਸਮਾਚਾਰ ਗਰਾਊਂਡ ਵਿਚ ਆਯੋਜਿਤ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮ ਤੋਂ ਇਲਾਵਾ ਸ਼ੋਭਾ ਯਾਤਰਾ ਮਾਰਗ ’ਤੇ ਟ੍ਰੈਫਿਕ ਰੂਟ ਨੂੰ ਡਾਇਵਰਟ ਕਰਨਾ, ਸੜਕਾਂ ਅਤੇ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ, ਨਿਰਵਿਘਨ ਬਿਜਲੀ ਦੀ ਸਪਲਾਈ, ਪੀਣ ਵਾਲੇ ਪਾਣੀ ਅਤੇ ਆਰਜ਼ੀ ਪਖਾਨੇ, ਐਂਬੂਲੈਂਸ ਵਿਵਸਥਾ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ, ਚੌਕਾਂ ਦੀ ਸਜਾਵਟ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਆਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਹਰ ਸਾਲ ਵਾਂਗ ਸ਼ੋਭਾ ਯਾਤਰਾ ਸ਼੍ਰੀ ਰਾਮ ਚੌਂਕ, ਭਗਵਾਨ ਵਾਲਮੀਕਿ ਚੌਂਕ, ਬਸਤੀ ਅੱਡਾ, ਪਟੇਲ ਚੌਂਕ, ਮਾਈ ਹੀਰਾਂ ਗੇਟ, ਟਾਂਡਾ ਚੌਂਕ, ਹੁਸ਼ਿਆਰਪੁਰ ਅੱਡਾ ਚੌਂਕ, ਸ਼ਹੀਦ ਭਗਤ ਸਿੰਘ ਚੌਂਕ, ਮਿਲਾਪ ਚੌਂਕ ਤੋਂ ਹੁੰਦੇ ਹੋਏ ਹਿੰਦ ਸਮਾਚਾਰ ਗਰਾਊਂਡ ਵਿਚ ਪਹੁੰਚੇਗੀ, ਜਿੱਥੇ ਸ਼ੋਭਾ ਯਾਤਰਾ ਨੂੰ ਆਰਾਮ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ '410' ਹੋਇਆ ਰਿਲੀਜ਼ (ਵੀਡੀਓ)

PunjabKesari

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਆਮਦ ਅਤੇ ਸਹੂਲਤ ਲਈ ਸਮੇਂ ਸਿਰ ਵਿਵਸਥਾ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਹਿਮਾਂਸ਼ੂ ਅਗਰਵਾਲ ਨੇ ਮੀਟਿੰਗ ਵਿਚ ਮੌਜੂਦ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਡਾ. ਅਮਿਤ ਮਹਾਜਨ, ਐੱਸ. ਡੀ. ਐੱਮ.-1 ਜੈਇੰਦਰ ਸਿੰਘ, ਐੱਸ. ਡੀ. ਐੱਮ.-2 ਬਲਬੀਰ ਰਾਜ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਪੁਨੀਤ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਰੂਟ ਦੀ ਸਫਾਈ ਵਿਵਸਥਾ ਨੂੰ ਦਰੁੱਸਤ ਰੱਖਣ, ਮੇਨ ਪੁਆਇੰਟਸ ’ਤੇ ਐਂਬੂਲੈਂਸ ਅਤੇ ਮੈਡੀਕਲ ਟੀਮ ਅਤੇ ਮਹਿਲਾ ਡਾਕਟਰਾਂ ਦੀ ਤਾਇਨਾਤੀ ਤੋਂ ਇਲਾਵਾ ਐਮਰਜੈਂਸੀ ਦਵਾਈਆਂ ਦਾ ਵੀ ਪ੍ਰਬੰਧ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਸੜਕਾਂ ’ਤੇ ਪਾਣੀ ਦਾ ਛਿੜਕਾਅ, ਪੀਣ ਵਾਲੇ ਪਾਣੀ ਦੀ ਵਿਵਸਥਾ, ਮੋਬਾਈਲ ਪਖਾਨੇ, ਫਾਇਰ ਬ੍ਰਿਗੇਡ, ਸਟਰੀਟ ਲਾਈਟ ਵਿਵਸਥਾ ਨੂੰ ਦਰੁੱਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਸਮੁੱਚੇ ਸ਼ੋਭਾ ਯਾਤਰਾ ਰੋਡ ’ਤੇ ਸੜਕਾਂ ਵਿਚੋਂ ਲੰਘਦੀਆਂ ਬਿਜਲੀ ਦੀਆਂ ਲਟਕਦੀਆਂ ਤਾਰਾਂ ਨੂੰ 15-16 ਫੁੱਟ ਤੋਂ ਉੱਪਰ ਤਕ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਸ਼ੋਭਾ ਯਾਤਰਾ ਵਿਚ ਸ਼ਾਮਲ ਉੱਚੀਆਂ ਝਾਕੀਆਂ ਨੂੰ ਕੋਈ ਦਿੱਕਤ ਨਾ ਆ ਸਕੇ। ਇਸ ਤੋਂ ਇਲਾਵਾ ਸਾਰੇ ਸੁਲਭ ਪਖਾਨਿਆਂ ਦੀ ਸਮੁੱਚੀ ਸਫ਼ਾਈ ਯਕੀਨੀ ਕੀਤੀ ਜਾਵੇ।
ਉਨ੍ਹਾਂ ਨੇ ਪੁਲਸ ਵਿਭਾਗ ਨੂੰ ਸ਼ੋਭਾ ਯਾਤਰਾ ਦੌਰਾਨ ਸੁਰੱਖਿਆ, ਸੁਚਾਰੂ ਆਵਾਜਾਈ ਵਿਵਸਥਾ, ਮਹਿਲਾ ਪੁਲਸ ਦੀ ਤਾਇਨਾਤੀ, ਬੈਰੀਕੇਡਿੰਗ ਅਤੇ ਢੁੱਕਵੀਂ ਪਾਰਕਿੰਗ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੀ ਵਿਵਸਥਾ ਦੀ ਨਿੱਜੀ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਕੋਈ ਮੰਦਭਾਗੀ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ

ਉਨ੍ਹਾਂ ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸ਼ੋਭਾ ਯਾਤਰਾ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਚਿਤ ਵਿਵਸਥਾਵਾਂ ਕਰਦਿਆਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮਨਮੋਹਨ ਕਪੂਰ, ਗੁਲਸ਼ਨ ਸੱਭਰਵਾਲ, ਸੰਜੀਵ ਦੇਵ ਸ਼ਰਮਾ, ਪ੍ਰਦੀਪ ਛਾਬੜਾ, ਗੌਰਵ ਮਹਾਜਨ, ਮੱਟੂ ਸ਼ਰਮਾ, ਸੁਨੀਲ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ, ਇਕ ਸਾਲ ਪਹਿਲਾਂ ਕਰਵਾਈ ਸੀ 'ਲਵ ਮੈਰਿਜ'
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News