ਫ਼ਿਰੋਜ਼ਪੁਰ: ਡੀ.ਸੀ. ਦਫ਼ਤਰ ਦੇ ਕਰਮਚਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Friday, Nov 05, 2021 - 03:51 PM (IST)

ਫ਼ਿਰੋਜ਼ਪੁਰ: ਡੀ.ਸੀ. ਦਫ਼ਤਰ ਦੇ ਕਰਮਚਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਕੁਮਾਰ,ਹਰਚਰਨ ਸਿੰਘ ,ਬਿੱਟੂ)): ਡੀ.ਸੀ. ਦਫਤਰ ਫਿਰੋਜ਼ਪੁਰ ’ਚ ਨਾਜਰ ਦੇ ਅਹੁਦੇ ’ਤੇ ਤਾਇਨਾਤ ਕਰਮਚਾਰੀ ਸੰਜੀਵ ਬਜਾਜ (48 ਸਾਲ) ਪੁੱਤਰ ਰਾਮਪਾਲ ਬਜਾਜ ਵਾਸੀ ਮਖੂ ਗੇਟ ਫਿਰੋਜ਼ਪੁਰ ਸ਼ਹਿਰ ਨੇ ਅੱਜ ਸਵੇਰੇ ਆਪਣੇ ਘਰ ਵਿਚ ਲਾਇਸੰਸੀ 12 ਬੋਰ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਸਿਰ ’ਚ ਗੋਲੀ ਲੱਗਣ ਨਾਲ ਸਿਰ ਦੇ ਚਿੱਥੜੇ ਉੱਡ ਗਏ ਅਤੇ ਕਮਰੇ ਦੀਆਂ ਕੰਧਾਂ ਖੂਨ ਨਾਲ ਲੱਥਪਥ ਹੋ ਗਈਆਂ ਤੇ ਬੰਦੂਕ ਲਾਸ਼ ਦੇ ਕੋਲ ਪਈ ਸੀ। ਇਸ ਘਟਨਾ ਦਾ ਪਤਾ ਲੱਗਦੇ ਹੀ ਡੀ.ਸੀ. ਦਫਤਰ ਫਿਰੋਜ਼ਪੁਰ ਅਤੇ ਮਖੂ ਗੇਟ ਦੇ ਏਰੀਆ ਦੇ ਲੋਕਾਂ ਵਿਚ ਸੋਗ ਦਾ ਮਾਹੌਲ ਬਣ ਗਿਆ ਹੈ।ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਚੱਲ ਸਕਿਆ। ਇਸ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਵੱਖ-ਵੱਖ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। 


author

Shyna

Content Editor

Related News