ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਸ ਨਾਲ ਮਿਲ ਕੇ ਜਾਂਚ ਕਰਨਗੇ ਤਹਿਸੀਲਦਾਰ: DC ਸਾਕਸ਼ੀ ਸਾਹਨੀ

Wednesday, Nov 20, 2024 - 02:52 PM (IST)

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਸ ਨਾਲ ਮਿਲ ਕੇ ਜਾਂਚ ਕਰਨਗੇ ਤਹਿਸੀਲਦਾਰ: DC ਸਾਕਸ਼ੀ ਸਾਹਨੀ

ਅੰਮ੍ਰਿਤਸਰ (ਨੀਰਜ)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚੋਂ ਚਾਈਨਾ ਡੋਰ ਦੀ ਵਿਕਰੀ ਬੰਦ ਕਰਨ ਲਈ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੁਲਸ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮਜਿਸਟਰੇਟ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਰਤੋਂ ਨਾਲ ਹੋਣ ਵਾਲੀਆਂ ਗੰਭੀਰ ਘਟਨਾਵਾਂ ਨੂੰ ਰੋਕਣ ਲਈ ਆਪਣੇ-ਆਪਣੇ ਇਲਾਕੇ ਵਿੱਚ ਚਾਈਨਾ ਡੋਰ ਦੀ ਵਿਕਰੀ ਸਖ਼ਤੀ ਨਾਲ ਰੋਕੀ ਜਾਵੇ ਅਤੇ ਇਸ ਲਈ ਸਬੰਧਤ ਇਲਾਕੇ ਦੇ ਤਹੀਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਪੁਲਸ ਵਿਭਾਗ ਨਾਲ ਮਿਲ ਕੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਸ ਮੁੱਦੇ 'ਤੇ ਕੀਤੀ ਗਈ ਕਾਰਵਾਈ ਦੀ ਹਰ ਹਫਤੇ ਰਿਪੋਰਟ ਭੇਜਣ ਲਈ ਹਦਾਇਤ ਵੀ ਕੀਤੀ ਹੈ ।

ਇਹ ਵੀ ਪੜ੍ਹੋ-  3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਇਸ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਤੇ ਐਲੀਮੈਂਟਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਚੀਨੀ ਡੋਰ ਨਾਲ ਹੁੰਦੇ ਨੁਕਸਾਨ ਜਿਸ ਵਿੱਚ ਕਈ ਵਾਰੀ ਇਨਸਾਨ ਦੀ ਜ਼ਿੰਦਗੀ ਵੀ ਚਲੀ ਜਾਂਦੀ ਹੈ, ਬਾਰੇ ਨਿਰੰਤਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਹੈ । ਉਨ੍ਹਾਂ  ਕਿਹਾ ਕਿ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਕਿ ਉਹ ਆਪਣੇ ਆਲੇ ਦੁਆਲੇ ਚੀਨੀ ਡੋਰ ਦੀ ਵਿਕਰੀ ਬਾਰੇ ਸਕੂਲ ਮੁਖੀਆਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਕੋਲ ਪਈ ਚੀਨੀ ਡੋਰ ਦੇ ਗੱਟੂ ਸਕੂਲ ਪ੍ਰਸ਼ਾਸਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਜਿਹੇ ਮੁਹਿੰਮ ਨਾਲ ਜਿੰਨੀ ਵੀ ਡੋਰ ਇਕੱਠੀ ਹੁੰਦੀ ਹੈ ਉਹ ਇਲਾਕੇ ਦੇ ਉਪ ਮੰਡਲ ਮੈਜਿਸਟ੍ਰੇਟ ਦਫਤਰ ਵਿੱਚ ਜਮ੍ਹਾ ਕਰਵਾਈ ਜਾਵੇ ਅਤੇ ਉਹ ਆਪਣੀ ਹਾਜ਼ਰੀ ਵਿੱਚ ਇਸ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ-  ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ

ਡਿਪਟੀ ਕਮਿਸ਼ਨਰ ਨੇ ਕਮਿਸ਼ਨਰ ਨਗਰ ਨਿਗਮ, ਨਿਗਰਾਨ ਇੰਜੀਨੀਅਰ ਪੰਜਾਬ ਰਾਜ ਪਾਵਰ ਨਿਗਮ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣੂ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ ਨੈਸ਼ਨਲ ਹਾਈਵੇ ਨੂੰ ਲਿਖੇ ਪੱਤਰ ਵਿੱਚ ਇਹ ਵੀ ਕਿਹਾ ਹੈ ਕਿ ਉਹ ਆਪਣੇ ਆਪਣੇ ਇਲਾਕੇ ਵਿੱਚੋਂ ਬਿਜਲੀ ਦੇ ਖੰਭਿਆਂ, ਟੈਲੀਫੋਨ ਦੇ ਖੰਭਿਆਂ ਜਾਂ ਇਸ਼ਤਿਹਾਰ ਪੋਲਾਂ ਉੱਤੇ ਲਟਕਦੀ ਚੀਨੀ ਡੋਰ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਅਜਿਹੀ ਡੋਰ ਕਿਸੇ ਅਣਸੁਖਾਵੀ ਘਟਨਾ ਦਾ ਕਾਰਨ ਨਾ ਬਣ ਸਕੇ।  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚੀਨੀ ਡੋਰ ਦੀ ਵਰਤੋਂ ਤੋਂ ਸਖ਼ਤੀ ਨਾਲ ਰੋਕਣ ਅਤੇ ਇਸ ਦੇ ਬਦਲੇ ਧਾਗੇ ਦੀ ਬਣੀ ਰਵਾਇਤੀ ਡੋਰ ਕੇਵਲ ਪਤੰਗਬਾਜ਼ੀ ਦੀ ਵਰਤੋਂ ਵਿੱਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News