ਦੇਰ ਰਾਤ ਡੀਸੀ ਸਾਕਸ਼ੀ ਸਾਹਨੀ ਰਾਵੀ ਦਰਿਆ ਲਿਆ ਜਾਇਜ਼ਾ
Wednesday, Aug 27, 2025 - 12:51 AM (IST)

ਗੁਰਦਾਸਪੁਰ (ਨੀਰਜ਼ ਸ਼ਰਮਾ) : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਤ 11:15 ਵਜੇ ਰਾਵੀ ਦਰਿਆ ਦੇ ਪਾਣੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਬਿਆਸ ਅਤੇ ਰਾਵੀ ਦਰਿਆ ਦੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਤੁਰੰਤ ਮੀਟਿੰਗ ਵੀ ਬੁਲਾਈ ਗਈ।
ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਧਾਲੀਵਾਲ ਸਮੇਤ ਹੋਰ ਲੋਕ ਵੀ ਸ਼ਾਮਲ ਹੋਏ। ਡੀਸੀ ਸਾਕਸ਼ੀ ਸਾਹਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਵੇਲੇ ਹਾਲਾਤ ਪੂਰੀ ਤਰ੍ਹਾਂ ਕੰਟਰੋਲ ਵਿੱਚ ਹਨ ਅਤੇ ਕਿਸੇ ਕਿਸਮ ਦਾ ਕੋਈ ਖ਼ਤਰਾ ਨਹੀਂ ਹੈ।