DC ਸੰਦੀਪ ਕੁਮਾਰ ਨੇ ਸਮੂਹ ਐੱਨ. ਆਰ. ਆਈ. ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਕੀਤੀ ਅਪੀਲ

Thursday, Aug 22, 2024 - 05:54 PM (IST)

ਤਰਨਤਾਰਨ (ਰਮਨ)-ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫਤਰਾਂ ਵਿਚ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਐੱਨ. ਆਰ. ਆਈ ਲੋਕਾਂ ਦੀ ਇਸ ਖੱਜਲ ਖੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਈ-ਸਨਦ ਪੋਰਟਲ http://esanad.nic.in ਬਣਾ ਦਿੱਤਾ ਗਿਆ ਹੈ, ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ 25 ਅਗਸਤ, 2024 ਤੋਂ ਐੱਨ. ਆਰ. ਆਈ. ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ-ਵੱਖ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ ਈ-ਸਨਦ ਪੋਰਟਲ http://esanad.nic.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਉਨ੍ਹਾਂ ਕਿਹਾ ਕਿ ਅਜਿਹੀਆਂ ਅਰਜ਼ੀਆਂ ਹੁਣ ਸੇਵਾ ਕੇਂਦਰਾਂ ਵਿਚ ਨਹੀਂ ਲਈਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਉੱਤੇ ਅਰਜੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਊਂਟਰ ਸਾਈਨ ਹੋਣ ਉਪਰੰਤ ਦਸਤਾਵੇਜ਼ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜੀਕਰਤਾ ਨੂੰ ਮਿਲ ਜਾਇਆ ਕਰੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਅਰਜੀਕਰਤਾ ਸੇਵਾ ਕੇਂਦਰ ਵਿਚ ਜਾ ਕੇ ਖੁਦ ਅਪਲਾਈ ਕਰਦਾ ਸੀ। ਉਸ ਤੋਂ ਬਾਅਦ ਉਸਨੂੰ ਆਪਣੀ ਅਰਜ਼ੀ ਲੈ ਕੇ ਚੰਡੀਗੜ੍ਹ ਅਤੇ ਪਟਿਆਲਾ ਹਾਊਸ, ਦਿੱਲੀ ਵੀ ਖੁਦ ਹੀ ਜਾਣਾ ਪੈਂਦਾ ਸੀ। ਇਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ-ਨਾਲ ਕਾਫੀ ਖੱਜਲ ਖੁਆਰੀ ਹੁੰਦੀ ਸੀ। ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸਮੂਹ ਐੱਨ. ਆਰ. ਆਈ. ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News