ਡਿਪਟੀ ਕਮਿਸ਼ਨਰ ਸੰਗਰੂਰ ਤੇ ਜ਼ਿਲ੍ਹਾ ਪੁਲਸ ਮੁਖੀ ਵੱਲੋਂ ਸ਼ਹੀਦ ਫੌਜੀ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Thursday, Jun 18, 2020 - 05:59 PM (IST)
ਚੀਮਾ ਮੰਡੀ( ਗੋਇਲ) - ਭਾਰਤ-ਚੀਨ ਦੇ ਬਾਰਡਰ 'ਤੇ ਫੌਜ ਦੇ ਜਵਾਨਾਂ ਵਿਚਕਾਰ ਹੋਈ ਝੜਪ ਦੌਰਾਨ ਸ਼ਹੀਦ ਹੋਏ ਪਿੰਡ ਤੋਲਾਵਾਲ ਦੇ ਗੁਰਵਿੰਦਰ ਸਿੰਘ ਦੇ ਘਰ ਪੰਹੁਚ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਜ਼ਿਲ੍ਹਾ ਪੁਲਸ ਮੁਖੀ ਡਾ. ਸੰਦੀਪ ਗਰਗ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਨਿਰਦੇਸ਼ਾ ਤਹਿਤ ਉਹ ਸ਼ਹੀਦ ਫੌਜੀ ਗੁਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦੇਣ ਆਏ ਹਨ।
ਇਸ ਮੌਕੇ ਐਸ ਡੀ ਐਮ ਸੁਨਾਮ ਮਨਜੀਤ ਕੌਰ, ਪੁਲਸ ਥਾਣਾ ਚੀਮਾ ਤੋਂ ਐਸ ਐਚ ਓ ਜਸਵੀਰ ਸਿੰਘ ਤੂਰ, ਸੀਨੀਅਰ ਅਕਾਲੀ ਆਗੂ ਰਜਿੰਦਰ ਦੀਪਾ, ਸਰਪੰਚ ਮੇਵਾ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ ਤੋਲਾਵਾਲ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।