ਬਾਰਿਸ਼ ਦੌਰਾਨ ਬੁੱਢੇ ਨਾਲੇ ਦਾ ਪਾਣੀ ਓਵਰਫਲੋ ਨਾ ਹੋਣ ਦੇਣ ਦੇ ਲਈ DC ਨੇ ਸੰਭਾਲੀ ਕਮਾਨ

Tuesday, Jun 18, 2024 - 01:02 PM (IST)

ਲੁਧਿਆਣਾ (ਹਿਤੇਸ਼)– ਬਾਰਿਸ਼ ਦੇ ਦੌਰਾਨ ਬੁੱਢੇ ਨਾਲੇ ਦਾ ਪਾਣੀ ਓਵਰਫਲੋ ਨਾ ਹੋਣ ਦੇ ਲਈ ਡੀ.ਸੀ. ਸਾਕਸ਼ੀ ਸਾਹਨੀ ਨੇ ਸੰਭਾਲ ਲਈ ਹੈ ਅਤੇ ਉਨ੍ਹਾਂ ਵੱਲੋਂ ਨਗਰ ਨਿਗਮ ਵੱਲੋਂ ਚਲਾਈ ਗਈ ਸਫਾਈ ਮੁਹਿੰਮ ਨੂੰ ਰੈਗੁਲਰ ਮਾਨੀਟਰ ਕੀਤਾ ਜਾ ਰਿਹਾ ਹੈ। ਇੱਥੇ ਜ਼ਿਕਰਯੋਗ ਹੋਵੇਗਾ ਕਿ ਪਿਛਲੇ ਸਾਲ ਬਾਰਿਸ਼ ਦੇ ਦੌਰਾਨ ਬੁੱਢੇ ਨਾਲੇ ਦਾ ਪਾਣੀ ਓਵਰਫਲੋ ਹੋ ਕੇ ਨਾਲ ਲੱਗਦੇ ਏਰੀਆ ਵਿਚ ਵੜਣ ਦੀ ਵਜ੍ਹਾ ਨਾਲ ਕਾਫੀ ਨੁਕਸਾਨ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗਰਮੀ ਦਾ ਕਹਿਰ ਜਾਰੀ! ਹੁਣ ਰਾਤ ਨੂੰ ਵੀ ਨਹੀਂ ਮਿਲ ਰਹੀ ਰਾਹਤ

ਇਹ ਹਾਲਾਤ ਇਸ ਵਾਰ ਪੈਦਾ ਨਾ ਹੋਵੇ ਇਸ ਦੇ ਲਈ ਡੀ.ਸੀ. ਵੱਲੋਂ ਨਗਰ ਨਿਗਮ ਨੂੰ ਪੁਖਤਾ ਪ੍ਰਬੰਧ ਕਰਨ ਦੇ ਲਈ ਬੋਲਿਆ ਗਿਆ। ਜਿਸ ਵਿਚ ਬੁੱਢੇ ਨਾਲੇ ਦੀ ਸਫਾਈ ਦੇ ਨਾਲ ਸੰਵੇਦਨਸ਼ੀਲ ਪੁਆਇੰਟਾਂ ’ਤੇ ਕਿਨਾਰੇ ਪੱਕੇ ਕਰਨ ਦਾ ਪਹਿਲੂ ਮੁੱਖ ਰੂਪ ਵਿਚ ਸ਼ਾਮਲ ਹੈ।

ਇਸ ਸਬੰਧ ਵਿਚ ਨਗਰ ਨਿਗਮ ਵਲੋਂ ਜੋ ਰਿਪੋਰਟ ਪੇਸ਼ ਕੀਤੀ ਗਈ ਹੈ ਉਸਦੇ ਮੁਤਾਬਕ ਬੁੱਢੇ ਨਾਲੇ ਦੀ ਸਫਾਈ ਦੇ ਲਈ 4 ਪੋਕ ਲੇਨ ਮਸ਼ੀਨਾਂ ਲਗਾਈਆਂ ਗਈਆਂ ਹਨ ਅਤੇ 12 ਟਿੱਪਰ ਲਗਾ ਕੇ ਨਾਲੇ ਵਿਚ ਨਿਕਲ ਰਹੀ ਗੰਦਗੀ ਦੀ ਲਿਫਟਿੰਗ ਦਾ ਕੰਮ ਵੀ ਨਾਲ ਨਾਲ ਹੀ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਚੋਣ ਪ੍ਰਚਾਰ ਕਰਨ ਜਲੰਧਰ ਆਉਣਗੇ ਹੇਮਾ ਮਾਲਿਨੀ-ਪ੍ਰੀਤੀ ਸਪਰੂ ਸਣੇ ਕਈ 'ਸਟਾਰ', ਭਾਜਪਾ ਨੇ ਜਾਰੀ ਕੀਤੀ ਲਿਸਟ

ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਗਾਮੀ ਮਾਨਸੂਨ ਦੇ ਸੀਜ਼ਨ ਦੇ ਦੌਰਾਨ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਿਸੇ ਤਰਾਂ ਦੀ ਕੋਈ ਸਮੱਸਿਆ ਨਾ ਹੋਵੇ ਉਸ ਦੇ ਲਈ ਨਗਰ ਨਿਗਮ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਸੰਵੇਦਨਸ਼ੀਲ ਪੁਆਇੰਟਾਂ ’ਤੇ ਖਾਸ ਫੋਕਸ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਨਗਰ ਨਿਗਮ ਨੂੰ ਬੁੱਢੇ ਨਾਲੇ ਦੇ ਨਾਲ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਸਥਿਤ ਛੋਟੇ ਨਾਲੇ ਅਤੇ ਸੀਵਰੇਜ ਦ ਸਫਾਈ ਦਾ ਕੰਮ ਜਲਦ ਪੂਰਾ ਕਰਨ ਦੇ ਲਈ ਬੋਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News