‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

Tuesday, May 02, 2023 - 05:46 PM (IST)

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫ਼ਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਇੱਥੇ ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸਹਿਕਾਰਤਾ ਵਿਭਾਗ ਦੇ ਨਵੇਂ ਚੁਣੇ 200 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਪੜ੍ਹੇ-ਲਿਖੇ ਨੌਜਵਾਨ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਂਦੇ ਸਨ। 

ਇਹ ਵੀ ਪੜ੍ਹੋ : ਸੂਬੇ ਵਿੱਚ ਅਨਾਜ ਵੰਡ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਛੇਤੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਨਵੇਂ ਚੁਣੇ ਉਮੀਦਵਾਰਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਲਗਨ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਕੰਮਕਾਜ ਲਈ ਆਸਾਂ-ਉਮੀਦਾਂ ਨਾਲ ਉਨ੍ਹਾਂ ਕੋਲ ਆਉਂਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਪੜਾਅਵਾਰ ਨਿਯੁਕਤੀ ਪੱਤਰ ਸੌਂਪਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖਤਾ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕਾਨੂੰਨੀ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤੱਕ ਇਕ ਵੀ ਨੌਕਰੀ ਲਈ ਕਿਸੇ ਤਰ੍ਹਾਂ ਦੀ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੂੰ ਪੰਜਾਬ ਭਰ ਵਿਚ ਲਾਗੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਫ਼ਤੇ ਵਿਚ ਦੋ ਵਾਰ ਡਿਪਟੀ ਕਮਿਸ਼ਨਰ ਅਤੇ ਹੋਰ ਸਟਾਫ਼ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਨਿਪਟਾਰਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਿਲ੍ਹਿਆਂ ਵਿਚ ਪਾਇਲਟ ਪ੍ਰਾਜੈਕਟ ਵਜੋਂ ਇਸ ਨੂੰ ਲਾਗੂ ਕੀਤਾ ਸੀ ਅਤੇ ਇਸ ਦੀ ਸਫ਼ਲਤਾ ਤੋਂ ਬਾਅਦ ਹੁਣ ਵਿਆਪਕ ਪੱਧਰ ਉਤੇ ਲਾਗੂ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀ ਇਹ ਗੱਲ

ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਡਾਕਟਰ, ਨਰਸਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸਿਹਤ ਮੰਤਰੀ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਪੰਜਾਬ ਨੂੰ ‘ਰੰਗਲਾ ਸੂਬਾ’ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਇਸ ਦੇ ‘ਬ੍ਰੈਂਡ ਅੰਬੈਸਡਰ’ ਬਣਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ :  ਗੈਸ ਲੀਕ ਕਾਂਡ ’ਚ ਵਾਲ-ਵਾਲ ਬਚੇ ਪੁਲਸ ਮੁਲਾਜ਼ਮਾਂ ਨੇ ਬਿਆਨ ਕੀਤਾ ਲੂ ਕੰਡੇ ਕਰਨ ਵਾਲਾ ਮੰਜ਼ਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News