ਅਹਿਮ ਖ਼ਬਰ : DCP ਨਰੇਸ਼ ਡੋਗਰਾ ਨੇ ਪੰਜਾਬ ਦੇ DGP ਨੂੰ ਦਿੱਤੀ ਸ਼ਿਕਾਇਤ

Saturday, Oct 08, 2022 - 11:17 PM (IST)

ਅਹਿਮ ਖ਼ਬਰ : DCP ਨਰੇਸ਼ ਡੋਗਰਾ ਨੇ ਪੰਜਾਬ ਦੇ DGP ਨੂੰ ਦਿੱਤੀ ਸ਼ਿਕਾਇਤ

ਜਲੰਧਰ : ਡੀ. ਸੀ. ਪੀ. ਨਰੇਸ਼ ਡੋਗਰਾ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ । ਪੰਜਾਬ ਪੁਲਸ ’ਚ ਲੰਮਾ ਸਮਾਂ ਸੇਵਾ ਨਿਭਾ ਚੁੱਕੇ ਡੀ. ਸੀ. ਪੀ. ਨਰੇਸ਼ ਡੋਗਰਾ ਦਾ ਕਹਿਣਾ ਹੈ ਕਿ ਉਹ ਆਪਣੇ ਨਾਲ ਨਾਜਾਇਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਸ਼ਿਕਾਇਤ ਕਰਦਿਆਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ : ਏਅਰਸ਼ੋਅ ’ਚੋਂ CM ਮਾਨ ਦੀ ਗ਼ੈਰ-ਮੌਜੂਦਗੀ ’ਤੇ ਰਾਜਪਾਲ ਬਨਵਾਰੀ ਲਾਲ ਨੇ ਚੁੱਕੇ ਸਵਾਲ

ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਰਹਿਣ ਵਾਲੇ ਜੋੜੇ ਨੇ ਬੀਤੇ ਦਿਨ ਜਲੰਧਰ ’ਚ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਨੇ ਨਰੇਸ਼ ਡੋਗਰਾ ਦਾ ਨਾਂ ਲੈਂਦਿਆਂ ਵਿਵਾਦਿਤ ਬਿਆਨ ਦਿੱਤਾ। ਪਤੀ-ਪਤਨੀ ਨੇ ਦੱਸਿਆ ਕਿ ਨਰੇਸ਼ ਡੋਗਰਾ ਨੇ ਹੁਸ਼ਿਆਰਪੁਰ ਆ ਕੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਦੁਕਾਨ ਖਾਲੀ ਕਰਨ ਲਈ ਵੀ ਮਜਬੂਰ ਕੀਤਾ। ਡੀ. ਸੀ. ਪੀ. ਨਰੇਸ਼ ਡੋਗਰਾ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਇਸ ਕਾਰਨ ਉਨ੍ਹਾਂ ਡੀ.ਜੀ.ਪੀ. ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਝੂਠੀ ਪ੍ਰੈੱਸ ਕਾਨਫਰੰਸ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਜੋੜੇ ਨੂੰ ਪਹਿਲਾਂ ਕਦੇ ਨਹੀਂ ਦੇਖਿਆ, ਸ਼ਹਿਰ ’ਚ ਉਨ੍ਹਾਂ ਦਾ ਨਾਂ ਬਦਨਾਮ ਕਰਨ ਲਈ ਹੀ ਅਜਿਹਾ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਨਰੇਸ਼ ਡੋਗਰਾ ਦਾ ਕੁਝ ਦਿਨ ਪਹਿਲਾਂ ਵਿਧਾਇਕ ਰਮਨ ਅਰੋੜਾ ਨਾਲ ਝਗੜਾ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ : ਪੁਲਸ ਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਫਾਇਰਿੰਗ, ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਹੋਈ ਨਾਕਾਮ, ਪੜ੍ਹੋ Top 10


author

Manoj

Content Editor

Related News