10 ਸਾਲਾ ਬੱਚੇ ''ਤੇ FIR ਮਗਰੋਂ DCP ਦਾ ਆਇਆ ਬਿਆਨ, Gun ਨਾਲ ਤਸਵੀਰ ਹੋਈ ਸੀ ਵਾਇਰਲ

Saturday, Nov 26, 2022 - 02:07 AM (IST)

10 ਸਾਲਾ ਬੱਚੇ ''ਤੇ FIR ਮਗਰੋਂ DCP ਦਾ ਆਇਆ ਬਿਆਨ, Gun ਨਾਲ ਤਸਵੀਰ ਹੋਈ ਸੀ ਵਾਇਰਲ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਬੀਤੇ ਦਿਨ ਅੰਮ੍ਰਿਤਸਰ 'ਚ ਇਕ 10 ਸਾਲਾ ਬੱਚੇ ’ਤੇ ਐੱਫਆਈਆਰ ਦਰਜ ਕੀਤੀ ਗਈ ਸੀ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ 'ਤੇ 10 ਸਾਲਾ ਬੱਚੇ ਤੋਂ ਇਲਾਵਾ 4 ਹੋਰ ਲੋਕਾਂ ਖ਼ਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : 18 ਸਾਲਾਂ ਤੋਂ ਸ਼ਮਸ਼ਾਨਘਾਟ ’ਚ ਰਹਿ ਰਹੇ ਪਰਿਵਾਰ ਨੇ ਕੀਤੀ ਮਦਦ ਦੀ ਪੁਕਾਰ (ਵੀਡੀਓ)

ਇਸ ਸਬੰਧੀ ਹੁਣ ਅੰਮ੍ਰਿਤਸਰ ਦੇ ਡੀਸੀਪੀ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਜਲਦਬਾਜ਼ੀ ਵਿੱਚ 10 ਸਾਲਾ ਬੱਚੇ 'ਤੇ ਮਾਮਲਾ ਦਰਜ ਕਰ ਲਿਆ ਗਿਆ ਸੀ, ਜਿਸ ਨੂੰ ਵੱਡੀ ਅਣਗਹਿਲੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਬੱਚਾ ਗਲਤ ਕੰਮ ਕਰਦਾ ਹੈ ਤਾਂ ਕਾਨੂੰਨ ਮੁਤਾਬਕ ਉਸ ਦੇ ਮਾਤਾ-ਪਿਤਾ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਮਾਮਲੇ ਵਿੱਚ ਵੀ ਬੱਚੇ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਸੀ ਕਿਉਂਕਿ ਬੱਚੇ ਅਜਿਹਾ ਕੰਮ ਨਹੀਂ ਕਰ ਸਕਦੇ। ਉਨ੍ਹਾਂ ਦੇ ਮਾਂ-ਬਾਪ ਜਾਂ ਜਿਨ੍ਹਾਂ 'ਤੇ ਉਨ੍ਹਾਂ ਦੀ ਜ਼ਿੰਮੇਵਾਰੀ ਹੁੰਦੀ ਹੈ, ਉਹੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੁੰਦੇ ਹਨ। ਬੱਚੇ ਖ਼ਿਲਾਫ਼ ਕੀਤੀ ਇਹ ਕਾਰਵਾਈ ਘੋਰ ਅਣਗਹਿਲੀ ਹੈ, ਜਿਸ ਦੇ ਲਈ ਵਿਭਾਗ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Hero MotoCorp ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, 1 ਦਸੰਬਰ ਤੋਂ ਇੰਨੇ ਮਹਿੰਗੇ ਹੋ ਜਾਣਗੇ ਬਾਈਕ-ਸਕੂਟਰ

ਦੱਸ ਦੇਈਏ ਕਿ ਬੱਚੇ ਅਤੇ ਉਸ ਦੇ ਮਾਤਾ-ਪਿਤਾ ਤੋਂ ਇਲਾਵਾ ਕੁਲ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਬੱਚਾ ਛੋਟਾ ਹੋਣ ਕਰਕੇ ਪੁਲਸ ਨੇ ਬੱਚੇ ਸਬੰਧੀ ਵਧੇਰੇ ਜਾਣਕਾਰੀ ਨਹੀਂ ਦਿੱਤੀ ਸੀ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਬੰਦੂਕ ਦੇ ਨਾਲ ਖੜ੍ਹੇ ਪੁੱਤ ਅਤੇ ਮੋਢੇ ’ਤੇ ਗੋਲ਼ੀਆਂ ਵਾਲੀ ਬੈਲਟ ਪਾ ਕੇ ਫੋਟੋ ਆਪਣੀ ਫੇਸਬੁੱਕ ਪ੍ਰੋਫਾਈਲ ’ਤੇ ਅਪਲੋਡ ਕੀਤੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News