ਪੁਲਸ ਨੇ ਨਸ਼ਾ ਛੁਡਾਊ ਸੈਂਟਰਾਂ ਤੇ ਓਟ ਸੈਂਟਰਾਂ ਦਾ ਕੀਤਾ ਦੌਰਾ

Saturday, Jul 13, 2024 - 01:47 PM (IST)

ਪੁਲਸ ਨੇ ਨਸ਼ਾ ਛੁਡਾਊ ਸੈਂਟਰਾਂ ਤੇ ਓਟ ਸੈਂਟਰਾਂ ਦਾ ਕੀਤਾ ਦੌਰਾ

ਫਿਰੋਜ਼ਪੁਰ (ਕੁਮਾਰ) : ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਮੁਲਾਜ਼ਮਾਂ ਵੱਲੋਂ ਨਸ਼ਾ ਛੁਡਾਉਣ ਲਈ ਬਣਾਏ ਗਏ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਵੱਲੋਂ ਡਾਕਟਰਾਂ ਅਤੇ ਸਟਾਫ਼ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪੁਲਸ ਦੇ ਨਾਲ ਤਾਲਮੇਲ ਬਣਾਈ ਰੱਖਣ ਲਈ ਕਿਹਾ ਗਿਆ ਅਤੇ ਦੱਸਿਆ ਗਿਆ ਕਿ ਜੋ ਵੀ ਨਸ਼ਾ ਕਰਨ ਵਾਲੇ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੀ ਨਸ਼ਾ ਛੱਡਣ ’ਚ ਫਿਰੋਜ਼ਪੁਰ ਪੁਲਸ ਵੱਲੋਂ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ।
 


author

Babita

Content Editor

Related News