ਪੰਜਾਬ ਪੁਲਸ 'ਚ ਤਾਇਨਾਤ ਥਾਣੇਦਾਰ ਦੀ ਮੌਤ

Tuesday, Apr 22, 2025 - 10:41 AM (IST)

ਪੰਜਾਬ ਪੁਲਸ 'ਚ ਤਾਇਨਾਤ ਥਾਣੇਦਾਰ ਦੀ ਮੌਤ

ਤਰਨਤਾਰਨ (ਰਮਨ)-ਪੰਜਾਬ ਪੁਲਸ ਦੇ ਥਾਣੇਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਛੱਤਰ ਸਿੰਘ ਨਿਵਾਸੀ ਪਿੰਡ ਕੈਰੋਂਵਾਲ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਏ.ਐੱਸ.ਆਈ ਲਖਵਿੰਦਰ ਸਿੰਘ ਨਿਵਾਸੀ ਪਿੰਡ ਕੈਰੋਂਵਾਲ ਜੋ ਸੜਕ ਸੁਰੱਖਿਆ ਫੋਰਸ ਵਿਚ ਬਤੌਰ ਏ. ਐੱਸ. ਆਈ. ਤਾਇਨਾਤ ਸੀ। ਬੀਤੇ ਕੱਲ੍ਹ ਉਸਦੀ ਅਚਾਨਕ ਛਾਤੀ ਵਿਚ ਦਰਦ ਹੋਣ ਤੋਂ ਬਾਅਦ ਸਿਹਤ ਖਰਾਬ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ

ਨਛੱਤਰ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਬੇਟੇ ਛੱਡ ਗਿਆ ਹੈ, ਜੋ ਅਮਰੀਕਾ ’ਚ ਮੌਜੂਦ ਹਨ। ਇਸ ਖਬਰ ਤੋਂ ਬਾਅਦ ਮ੍ਰਿਤਕ ਏ. ਐੱਸ. ਆਈ ਲਖਵਿੰਦਰ ਸਿੰਘ ਦੇ ਪਰਿਵਾਰ ਨਾਲ ਪੁਲਸ ਦੇ ਵੱਖ-ਵੱਖ ਅਧਿਕਾਰੀਆਂ ਦੇ ਕਰਮਚਾਰੀਆਂ ਵੱਲੋਂ ਦੁਵਿਧਾ ਪ੍ਰਗਟਾਵਾ ਕੀਤਾ ਗਿਆ।

ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News