ਗੁਰਦੁਆਰਾ ਸਾਹਿਬ ਤੋਂ ਸੇਵਾ ਕਰਕੇ ਦੋਸਤ ਨਾਲ ਗਏ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Monday, Apr 14, 2025 - 11:27 AM (IST)

ਗੁਰਦਾਸਪੁਰ (ਗੁਰਪ੍ਰੀਤ)- ਜਿੱਥੇ ਕੱਲ੍ਹ ਲੋਕ ਵਿਸਾਖੀ ਦੀ ਖੁਸ਼ੀ ਮਨਾ ਰਹੇ ਸਨ, ਉੱਥੇ ਹੀ ਬੀਤੀ ਰਾਤ ਕਾਦੀਆਂ ਦੇ ਪਿੰਡ ਨੀਲ ਕਲਾਂ ਦੇ 25 ਸਾਲਾਂ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਪਰਿਵਾਰ ਵੱਲੋਂ ਨੌਜਵਾਨ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਸੁਖਵਿੰਦਰ ਸਿੰਘ ਦੇ ਤਾਏ ਸੁਖਦੇਵ ਸਿੰਘ ਅਤੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਬੇਟਾ ਕੱਲ੍ਹ ਸ਼ਾਮ ਗੁਰਦੁਆਰਾ ਮੱਕਾ ਸਾਹਿਬ 'ਚ ਸੇਵਾ ਕਰਨ ਲਈ ਗਿਆ ਸੀ ਸਾਰੀ ਰਾਤ ਉੱਥੇ ਸੇਵਾ ਕਰਨ ਤੋਂ ਬਾਅਦ ਪਿੰਡ ਦਾ ਹੀ ਇੱਕ ਹੋਰ ਨੌਜਵਾਨ ਉਸ ਨੂੰ ਆਪਣੇ ਘਰ ਲੈ ਗਿਆ। ਸਵੇਰੇ 12 ਵਜੇ ਸਾਨੂੰ ਉਸ ਨੌਜਵਾਨ ਨੇ ਇਤਲਾਹ ਦਿੱਤੀ ਕਿ ਤੁਹਾਡੇ ਮੁੰਡੇ ਦੀ ਤਬੀਅਤ ਠੀਕ ਨਹੀਂ ਹੈ ਉਸ ਨੂੰ ਆ ਕੇ ਲੈ ਜਾਓ, ਜਦੋਂ ਅਸੀਂ ਉਸਨੂੰ ਜਾ ਕੇ ਦੇਖਿਆ ਤਾਂ ਸਾਡੇ ਬੇਟੇ ਦੇ ਨੱਕ ਵਿੱਚੋਂ ਖੂਨ ਨਿਕਲ ਰਿਹਾ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ
ਪਰਿਵਾਰ ਨੇ ਦੱਸਿਆ ਕਿ ਸਾਨੂੰ ਸ਼ੱਕ ਹੈ ਕਿ ਸਾਡੇ ਬੇਟੇ ਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਗਿਆ ਹੈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਾਡਾ ਬੇਟਾ ਪਹਿਲਾਂ ਨਸ਼ੇ ਦਾ ਆਦੀ ਸੀ ਛੇ ਮਹੀਨੇ ਨਸ਼ਾ ਕੇਂਦਰ ਰਹਿਣ ਤੋਂ ਬਾਅਦ ਇੱਕ ਮਹੀਨਾ ਹੀ ਘਰ ਵਾਪਸ ਆਇਆ ਨੂੰ ਹੋਇਆ ਸੀ। ਇਸ ਬਾਰੇ ਜਾਣਕਾਰੀ ਪਰਿਵਾਰ ਵੱਲੋਂ ਪੁਲਸ ਨੂੰ ਦਿੱਤੀ ਗਈ, ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਨੰਗਾ-ਨਾਚ
ਜਦੋਂ ਇਸ ਬਾਰੇ ਥਾਣਾ ਕਾਦੀਆਂ ਦੇ ਐੱਸਐੱਚਓ ਨਿਰਮਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਸੀ ਅਤੇ ਮ੍ਰਿਤਕ ਦੇ ਤਾਏ ਸੁਖਦੇਵ ਸਿੰਘ ਦੇ ਬਿਆਨਾਂ ਤੇ 194 ਬੀਐੱਮ ਐੱਸਐੱਸ ਦੇ ਤਹਿਤ ਕਾਰਵਾਈ ਕਰ ਰਹੇ ਹਾਂ ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਜੋ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8