ਜਲੰਧਰ ''ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ ''ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦੇ ਦੋਸ਼
Saturday, Jan 17, 2026 - 12:10 PM (IST)
ਭੋਗਪੁਰ (ਸੂਰੀ)- ਭੋਗਪੁਰ ਨੇੜਲੇ ਪਿੰਡ ਬਹਿਰਾਮ ਸਰਿਸ਼ਤਾ ਤੋਂ ਇੱਟਾਂ ਬੱਧੀ ਵੱਲ ਜਾਂਦੀ ਸੜਕ ’ਤੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਮਾਮਲੇ ਸਬੰਧੀ ਮਨਜੀਤ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਪਿੰਡ ਭੂੰਦੀਆਂ ਥਾਣਾ ਭੋਗਪੁਰ ਨੇ ਪੁਲਸ ਨੂੰ ਬਿਆਨ ਦਿੱਤਾ ਹੈ ਕਿ ਉਸ ਦਾ ਲੜਕਾ ਅਰਸ਼ਪ੍ਰੀਤ ਸਿੰਘ, ਜੋਕਿ ਸਹਿਕਾਰੀ ਖੰਡ ਮਿੱਲ ਭੋਗਪੁਰ ਵਿਚ ਪ੍ਰਾਈਵੇਟ ਨੌਕਰੀ ਕਰਦਾ ਸੀ।
ਇਹ ਵੀ ਪੜ੍ਹੋ: ਫਗਵਾੜਾ 'ਚ ਅੱਧੀ ਰਾਤ ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਤੇ ਪੈਟਰੋਲ ਬੰਬ ਨਾਲ ਕੀਤਾ ਹਮਲਾ

ਵੀਰਵਾਰ ਦੇਰ ਸ਼ਾਮ ਅਰਸ਼ਪ੍ਰੀਤ ਸਿੰਘ ਆਪਣੇ ਦੋਸਤ ਗੁਪੇਸ਼ ਉਰਫ਼ ਆਰੀਅਨ ਪੁੱਤਰ ਦਿਲਜੀਤ ਸਿੰਘ ਵਾਸੀ ਪਿੰਡ ਗੇਹਲੜਾਂ ਥਾਣਾ ਭੋਗਪੁਰ, ਜੋਕਿ ਪਹਿਲਾਂ ਨੇੜਲੇ ਪਿੰਡ ਵਿਚ ਲੋਹੜੀ ਦੇ ਪ੍ਰੋਗਰਾਮ ਤੋਂ ਵਾਪਸ ਆਏ ਸਨ ਅਤੇ ਫਿਰ ਦੋਵੇਂ ਨੌਜਵਾਨ ਮੋਟਰਸਾਈਕਲ ਸਵਾਰ ਹੋ ਕੇ ਮੈਨੂੰ ਬਿਨਾਂ ਦੱਸੇ ਹੀ ਕਿਤੇ ਚੱਲੇ ਗਏ ਸਨ। ਸਾਨੂੰ ਰਾਤ 8 ਵਜੇ ਕਰੀਬ ਪਤਾ ਲੱਗਾ ਕਿ ਮੇਰਾ ਲੜਕਾ ਅਰਸ਼ਪ੍ਰੀਤ ਅਤੇ ਉਸ ਦਾ ਦੋਸਤ ਗੁਰਪੇਸ਼ ਉਰਫ਼ ਆਰੀਅਨ, ਜੋਕਿ ਬਹਿਰਾਮ ਸਰਿਸ਼ਤਾ ਤੋਂ ਇੱਟਾਂ ਬੱਧੀ ਨੂੰ ਜਾਂਦੀ ਸੜਕ ’ਤੇ ਬੇਹੋਸ਼ੀ ਦੀ ਹਾਲਤ ਵਿਚ ਪਏ ਹਨ।
ਮਨਜੀਤ ਕੌਰ ਆਪਣੇ ਆਸ-ਪਾਸ ਦੇ ਲੋਕਾਂ ਨਾਲ ਜਦੋਂ ਤੱਕ ਹਾਦਸੇ ਵਾਲੀ ਥਾਂ ’ਤੇ ਪੁੱਜੀ ਤਾਂ ਦੋਵੇਂ ਨੌਜਵਾਨ ਅਰਸ਼ਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਗੋਪੇਸ਼ ਉਰਫ਼ ਆਰੀਅਨ ਦੀ ਮੌਤ ਹੋ ਚੁੱਕੀ ਸੀ। ਮੋਟਰਸਾਈਕਲ ਮ੍ਰਿਤਕਾਂ ਦੀਆਂ ਲਾਸ਼ਾਂ ਕੋਲ ਨੁਕਸਾਨਿਆ ਪਿਆ ਸੀ। ਰਾਹਗੀਰਾਂ ਦੀ ਮਦਦ ਨਾਲ ਉਹ ਆਪਣੇ ਬੱਚਿਆਂ ਨੂੰ ਚੁੱਕ ਕੇ ਭੋਗਪੁਰ ਦੇ ਇਕ ਨਿੱਜੀ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਨੌਜਵਾਨਾਂ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਵੀ ਪਾਏ ਹਨ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਕਤਲ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ: ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ 'ਤੇ ਜਾਂਦੇ ਮੁੰਡੇ ਨੂੰ ਰਾਹ 'ਚ ਰੋਕ ਕੇ ਮਾਰ ਦਿੱਤੀਆਂ ਗੋਲ਼ੀਆਂ
ਪੁਲਸ ਵੱਲੋਂ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਚ ਭਿਜਵਾ ਦਿੱਤਾ ਗਿਆ ਹੈ। ਮਨਜੀਤ ਕੌਰ ਨੇ ਇਸ ਹਾਦਸੇ ’ਤੇ ਸ਼ੱਕ ਜਾਹਰ ਕੀਤਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਮੌਤ ਹਾਦਸੇ ਜਾਂ ਕਿਸੇ ਨਾਮਲੂਮ ਵਿਅਕਤੀਆਂ ਵੱਲੋਂ ਸੱਟਾਂ ਮਾਰਨ ਕਾਰਨ ਵੀ ਹੋਈ ਹੋ ਸਕਦੀ ਹੈ। ਪੁਲਸ ਵੱਲੋਂ ਇਸ ਮਾਮਲੇ ਵਿਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਮਨਜੀਤ ਕੌਰ ਦੇ ਬਿਆਨਾਂ ਹੇਠ ਧਾਰਾ 194 ਬੀ. ਐੱਨ. ਐੱਸ. ਹੇਠ ਦੀ ਕਾਰਵਾਈ ਕਰਕੇ ਲਾਸ਼ਾਂ ਦਾ ਪੋਸਟਮਾਰਟਮ ਸਿਵਲ ਹਸਪਤਾਲ ਜਲੰਧਰ ਤੋਂ ਕਰਵਾਇਆ ਅਤੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 20 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
