ਇਕ-ਇਕ ਕਰਕੇ ਕੱਢੀਆਂ ਗਈਆਂ Encounter ''ਚ ਮਾਰੇ ਗਏ ਗੈਂਗਸਟਰਾਂ ਦੀਆਂ ਲਾਸ਼ਾਂ

Friday, Jul 22, 2022 - 01:33 AM (IST)

ਅੰਮ੍ਰਿਤਸਰ : ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਪੁਲਸ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਸੀ, ਜਿਨ੍ਹਾਂ ਦਾ ਬੀਤੇ ਕੱਲ੍ਹ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕਰ ਦਿੱਤਾ ਗਿਆ। ਇਸ ਮੌਕੇ ਗੈਂਗਸਟਰਾਂ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਵੱਲੋਂ ਡੈੱਡ ਬਾਡੀਜ਼ ਨੂੰ ਲਿਜਾ ਕੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪੰਜਾਬ ਪੁਲਸ ਵੱਲੋਂ ਦੋਵਾਂ ਗੈਂਗਸਟਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਿੰਡਾਂ 'ਚ ਪਹੁੰਚਾਈਆਂ ਜਾਣਗੀਆਂ। ਇਕ ਗੈਂਗਸਟਰ ਤਰਨਤਾਰਨ ਤੇ ਦੂਜਾ ਮੋਗਾ ਦਾ ਦੱਸਿਆ ਜਾ ਰਿਹਾ ਹੈ। ਪਹਿਲਾਂ ਮਨੂੰ ਕੁੱਸਾ ਦਾ ਪੋਸਟਮਾਰਟਮ ਕੀਤਾ ਗਿਆ ਸੀ। ਇਸ ਦੌਰਾਨ ਲਾਸ਼ ਨੂੰ ਲੈ ਕੇ ਮੋਗਾ ਤੋਂ ਆਏ ਉਸ ਦੇ ਪਰਿਵਾਰ ਵੱਲੋਂ ਪੁਲਸ ਨਾਲ ਕਾਫੀ ਬਹਿਸਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ : ਦ੍ਰੌਪਦੀ ਮੁਰਮੂ ਭਾਰਤ ਦੀ ਪਹਿਲੀ ਮਹਿਲਾ ਆਦੀਵਾਸੀ ਰਾਸ਼ਟਰਪਤੀ ਬਣੀ, ਯਸ਼ਵੰਤ ਸਿਨਹਾ ਨੂੰ ਹਰਾਇਆ

ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਸ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਨੂੰ ਫੜਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਭਕਨਾ ਪਹੁੰਚੀ ਸੀ। ਪਿੰਡ ’ਚ ਪਹਿਲਾਂ ਤੋਂ ਹੀ ਹਥਿਆਰਾਂ ਨਾਲ ਲੈਸ ਦੋਵੇਂ ਗੈਂਗਸਟਰਾਂ ਨੇ ਪੁਲਸ ਦੇ ਆਉਂਦੇ ਸਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੈਂਗਸਟਰਾਂ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਲਗਭਗ 6 ਘੰਟੇ ਤੋਂ ਵੱਧ ਚੱਲੇ ਪੁਲਸ ਅਤੇ ਗੈਂਗਸਟਰਾਂ ਦੇ ਇਸ ਆਪ੍ਰੇਸ਼ਨ ਦੌਰਾਨ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਮਾਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਨਵ-ਨਿਯੁਕਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਜੀਵਨ ਦੇ ਅਣਛੂਹੇ ਪਹਿਲੂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News