ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

Tuesday, Jan 23, 2024 - 10:37 AM (IST)

ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਅੰਮ੍ਰਿਤਸਰ (ਜ.ਬ.)- ਥਾਣਾ ਛੇਹਰਟਾ ਅਧੀਨ ਪੈਂਦੇ ਕਰਤਾਰ ਨਗਰ ’ਚ ਗਲੀ ਨੰਬਰ 7 ਦੇ ਇਕ ਘਰ ਵਿਚ ਪਤੀ-ਪਤਨੀ ਵਲੋਂ ਫਾਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ਾਂ ਕੋਲ ਇਕ ਸੁਸਾਇਡ ਨੋਟ ਮਿਲਿਆ, ਜਿਸ ਵਿਚ ਜੋੜੇ ਨੇ ਅਨੁ ਬਾਲਾ ਅਤੇ ਉਸ ਦੀ ਮਾਂ ਉਰਮਿਲਾ, ਜੋ ਕਿ ਮ੍ਰਿਤਕਾਂ ਦੀ ਭੈਣ ਤੇ ਮਾਂ ਦੱਸੀਆਂ ਜਾ ਰਹੀਆਂ ਹਨ, ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਰਤੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਛੇਹਰਟਾ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਥਾਣਾ ਛੇਹਰਟਾ ਮੁਖੀ ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਮਨੀਸ਼ ਕੁਮਾਰ ਨੇ ਆਪਣੀ ਪਤਨੀ ਆਰਤੀ, ਜਿਸ ਨਾਲ ਉਸ ਦਾ ਦੂਸਰਾ ਵਿਆਹ ਹੋਇਆ ਸੀ, ਦਾ ਕਤਲ ਕਰਨ ਮਗਰੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਅਨੁ ਬਾਲਾ ਅਤੇ ਉਸ ਦੀ ਮਾਂ ਉਰਮਿਲਾ ਨੂੰ ਹਿਰਾਸਤ ਵਿਚ ਲੈਣ ਮਗਰੋਂ ਪੁਲਸ ਅਗਲੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।

ਇਹ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਚੱਲ ਰਹੇ DJ ਦੌਰਾਨ 16 ਸਾਲਾ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ

ਉਧਰ ਦੂਸਰੇ ਪਾਸੇ ਮ੍ਰਿਤਕਾ ਆਰਤੀ ਦੀ ਭੈਣ ਅਨੁ ਅਤੇ ਉਸ ਦੀ ਮਾਂ ਉਰਮਿਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਕੁੜੀ ਆਰਤੀ ਦਾ ਮਨੀਸ਼ ਨਾਲ ਦੂਸਰਾ ਵਿਆਹ ਹੋਇਆ ਸੀ ਅਤੇ ਮਨੀਸ਼ ਉਸ ਨੂੰ ਪੇਕੇ ਪਰਿਵਾਰ ਨਾਲ ਮਿਲਣ ਤੋਂ ਰੋਕਦਾ ਰਹਿੰਦਾ ਸੀ। ਅੱਜ ਸਵੇਰੇ ਵਾਰ-ਵਾਰ ਫੋਨ ਕਰਨ ’ਤੇ ਆਰਤੀ ਵਲੋਂ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਗਿਆ। ਮੌਕੇ ’ਤੇ ਪੁੱਜ ਕੇ ਦੇਖਿਆ ਤਾਂ ਇਸ ਘਟਨਾ ਦਾ ਖੁਲਾਸਾ ਹੋਇਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News