ਲੁਧਿਆਣਾ : ਖੇਤਾਂ 'ਚੋਂ ਗਲੀ-ਸੜੀ ਲਾਸ਼ ਬਰਾਮਦ, ਜਾਂਚ 'ਚ ਜੁੱਟੀ ਪੁਲਸ

03/23/2019 1:09:15 PM

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਬਗਾ ਕਲਾਂ 'ਚ ਸ਼ਨੀਵਾਰ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਖੇਤਾਂ 'ਚੋਂ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਖੇਤ ਦੇ ਮਾਲਕ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁੱਜੇ ਏ. ਡੀ. ਸੀ. ਪੀ. ਗੁਰਪ੍ਰੀਤ ਕੌਰ ਪੁਰੇਵਾਲ, ਏ. ਸੀ. ਪੀ. ਸਮੀਰ ਵਰਮਾ, ਥਾਣਾ ਪ੍ਰਭਾਰੀ ਮਨਮੋਹਨ ਸਿੰਘ ਦੀ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।

PunjabKesari

ਮ੍ਰਿਤਕ ਦੀ ਲਾਸ਼ 'ਚੋਂ ਤੇਜ਼ ਬਦਬੂ ਆ ਰਹੀ ਸੀ ਅਤੇ ਸਰੀਰ 'ਤੇ ਕੀੜੇ ਚੱਲ ਰਹੇ ਸਨ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਹੱਥ-ਪੈਰ ਪਿੱਛਿਓਂ ਰੱਸੀ ਨਾਲ ਬੰਨ੍ਹੇ ਹੋਏ ਸਨ ਅਤੇ ਲਾਸ਼ ਪੂਰੀ ਤਰ੍ਹਾਂ ਗਲ-ਸੜ ਚੁੱਕੀ ਸੀ। ਪੁਲਸ ਮੁਤਾਬਕ ਮ੍ਰਿਤਕ ਦੀ ਉਮਰ 35-40 ਸਾਲ ਦੇ ਕਰੀਬ ਲੱਗ ਰਹੀ ਹੈ ਅਤੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਮ੍ਰਿਤਕ ਦਾ ਕਤਲ ਕਿਸੇ ਹੋਰ ਥਾਂ ਕਰਕੇ ਲਾਸ਼ ਨੂੰ ਇੱਥੇ ਸੁੱਟਿਆ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਆਸ-ਪਾਸ ਦੇ ਇਲਾਕੇ ਤੋਂ ਲਾਪਤਾ ਲੋਕਾਂ ਬਾਰੇ ਪਤਾ ਕੀਤਾ ਜਾ ਰਿਹਾ ਹੈ।


Babita

Content Editor

Related News