ਪਿੰਡ ਬਾਜੜਾ 'ਚ ਮਿਲੀ ਵਿਅਕਤੀ ਦੀ ਲਾਸ਼, ਮੌਕੇ 'ਤੇ ਪਹੁੰਚੀ ਪੁਲਸ

Thursday, Nov 11, 2021 - 04:12 PM (IST)

ਪਿੰਡ ਬਾਜੜਾ 'ਚ ਮਿਲੀ ਵਿਅਕਤੀ ਦੀ ਲਾਸ਼, ਮੌਕੇ 'ਤੇ ਪਹੁੰਚੀ ਪੁਲਸ

ਲੁਧਿਆਣਾ (ਰਾਕੇਸ਼ ਵਰਮਾ) : ਸਥਾਨਕ ਥਾਣਾ ਮਿਹਰਬਾਨ ਅਧੀਨ ਪੈਂਦੇ ਪਿੰਡ ਬਾਜੜਾ 'ਚ ਵੀਰਵਾਰ ਨੂੰ ਇਕ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਕਤ ਇਲਾਕੇ 'ਚ ਇਕ ਵਿਅਕਤੀ ਦੀ ਲਾਸ਼ ਦਰੱਖ਼ਤ ਨਾਲ ਲਟਕ ਰਹੀ ਹੈ।

ਇਸ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਹੇਠਾਂ ਉਤਾਰ ਕੇ ਆਪਣੇ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਨੇ ਕੁੱਝ ਸਮਾਂ ਪਹਿਲਾਂ ਹੀ ਇਕ ਫੈਕਟਰੀ 'ਚ ਕੰਮ ਸ਼ੁਰੂ ਕੀਤਾ ਸੀ ਅਤੇ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਕਿਸੇ ਨੇ ਫੋਨ ਕਰਕੇ ਦਿੱਤੀ ਸੀ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Babita

Content Editor

Related News