ਗੁਰਦੁਆਰਾ ਮੰਜੀ ਸਾਹਿਬ ਦੇ ਸਰੋਵਰ ’ਚੋਂ ਮਿਲੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਦੀ ਲਾਸ਼

Tuesday, Dec 14, 2021 - 10:19 AM (IST)

ਗੁਰਦੁਆਰਾ ਮੰਜੀ ਸਾਹਿਬ ਦੇ ਸਰੋਵਰ ’ਚੋਂ ਮਿਲੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਦੀ ਲਾਸ਼

ਬੀਜਾ (ਬਿਪਨ, ਧੀਰਾ) : ਗੁਰਦੁਆਰਾ ਮੰਜੀ ਸਾਹਿਬ ਦੇ ਸਰੋਵਰ ’ਚੋਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਹਾਲਾਂਕਿ ਮੁਲਾਜ਼ਮ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਕੋਟ ਸੇਖੋਂ, ਦੋਰਾਹਾ ਵਿਖੇ ਰਹਿੰਦਾ ਸੀ। ਉਨ੍ਹਾਂ ਦੀ ਡਿਊਟੀ ਗੁਰਦੁਆਰਾ ਮੰਜੀ ਸਾਹਿਬ ਦੇ ਦਰਬਾਰ ਸਾਹਿਬ ’ਚ ਦੁਪਹਿਰ 12 ਤੋਂ ਸਵੇਰੇ 8 ਵਜੇ ਤੱਕ ਸੀ।

ਇਹ ਵੀ ਪੜ੍ਹੋ : ਪੰਜਾਬ ਚੋਣਾਂ ਲਈ 'ਭਾਜਪਾ' ਨੇ ਝੋਕੀ ਪੂਰੀ ਤਾਕਤ, ਕਿਸਾਨ ਅੰਦੋਲਨ ਮਗਰੋਂ ਪਹਿਲੀ ਵਾਰ ਖੁੱਲ੍ਹ ਕੇ ਠੋਕੇਗੀ ਤਾਲ 

ਸਵੇਰੇ ਅਚਾਨਕ ਗੁਰਜੀਤ ਸਿੰਘ ਦੀ ਲਾਸ਼ ਸਰੋਵਰ ’ਚੋਂ ਮਿਲੀ। ਜਿਸ ਤੋਂ ਬਾਅਦ ਮੈਨੇਜਰ ਗੁਰਪ੍ਰੀਤ ਸਿੰਘ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਚੌਂਕੀ ਕੋਟ ਤੋਂ ਏ. ਐੱਸ. ਆਈ. ਮਹਿੰਦਰ ਸਿੰਘ, ਏ. ਐੱਸ. ਆਈ. ਸੁਨੀਲ ਕੁਮਾਰ ਮੌਕੇ ’ਤੇ ਪਹੁੰਚੇ। ਸਰੋਵਰ ’ਚੋਂ ਮਿਲੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਗਿਆ। ਏ. ਐੱਸ. ਆਈ. ਸੁਨੀਲ ਕੁਮਾਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ।
ਇਹ ਵੀ ਪੜ੍ਹੋ : ਹੁਣ ਆਈ. ਜੀ. ਚੀਮਾ ਨੂੰ ਕਮਾਨ ਦੇਣ ਦੀ ਤਿਆਰੀ ’ਚ ਪੰਜਾਬ ਸਰਕਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News