ਨਹਿਰ ''ਚੋਂ ਔਰਤ ਦੀ ਲਾਸ਼ ਬਰਾਮਦ

Friday, Jan 12, 2018 - 04:12 AM (IST)

ਬਠਿੰਡਾ(ਸੁਖਵਿੰਦਰ)-ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਵੈੱਲਫੇਅਰ ਸੁਸਾਇਟੀ ਨੂੰ ਨਹਿਰ ਵਿਚ ਲਾਸ਼ ਹੋਣ ਦੀ ਸੂਚਨਾ ਮਿਲੀ ਸੀ। ਇਸ 'ਤੇ ਸੰਸਥਾ ਮੈਂਬਰ ਗੌਤਮ ਸ਼ਰਮਾ, ਜਨੇਸ਼ ਜੈਨ, ਸਤਨਾਮ ਸਿੰਘ ਆਦਿ ਮੌਕੇ 'ਤੇ ਪਹੁੰਚੇ ਤੇ ਘਟਨਾ ਦੀ ਜਾਣਕਾਰੀ ਨਥਾਣਾ ਪੁਲਸ ਨੂੰ ਦਿੱਤੀ। ਪੁਲਸ ਦੀ ਮੌਜਦੂਗੀ ਵਿਚ ਸੰਸਥਾ ਮੈਂਬਰਾਂ ਨੇ ਔਰਤ ਦੀ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ। ਸੰਸਥਾ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਮ੍ਰਿਤਕਾ ਦੀ ਉਮਰ ਕਰੀਬ 25-30 ਸਾਲ ਦੇ ਲਗਭਗ ਹੈ ਤੇ ਉਸ ਨੇ ਕਰੀਮ ਰੰਗ ਦਾ ਸਵੈਟਰ ਤੇ ਗੁਲਾਬੀ ਰੰਗ ਦੀ ਸਲਵਾਰ-ਕਮੀਜ਼ ਪਾਈ ਹੋਈ ਹੈ। ਮ੍ਰਿਤਕਾ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਨੇ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Related News