ਨਹਿਰ ''ਚੋਂ ਵਿਅਕਤੀ ਦੀ ਲਾਸ਼ ਬਰਾਮਦ

Friday, Jun 22, 2018 - 02:02 AM (IST)

ਨਹਿਰ ''ਚੋਂ ਵਿਅਕਤੀ ਦੀ ਲਾਸ਼ ਬਰਾਮਦ

ਬਠਿੰਡਾ(ਸੁਖਵਿੰਦਰ)-ਸਰਹਿੰਦ ਨਗਰ ਦੀ ਬਠਿੰਡਾ ਬ੍ਰਾਂਚ ਤੋਂ ਪਿੰਡ ਬੀਬੀ ਵਾਲਾ ਦੇ ਨੇੜੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਉਕਤ ਲਾਸ਼ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਨਹਿਰ 'ਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਨਹਿਰ 'ਚ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ 'ਤੇ ਸੰਸਥਾ ਦੇ ਮੈਂਬਰ ਸਫਲ ਗੋਇਲ, ਜਨੇਸ਼ ਜੈਨ, ਗੌਤਮ ਸ਼ਰਮਾ, ਸਤਨਾਮ ਸਿੰਘ ਆਦਿ ਮੌਕੇ 'ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਦੀ ਮੌਜੂਦਗੀ ਵਿਚ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ ਗਿਆ। ਪੁਲਸ ਨੇ ਕਾਰਵਾਈ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੇ ਸਰੀਰ 'ਤੇ ਕੋਈ ਕੱਪੜਾ ਨਹੀਂ ਸੀ ਅਤੇ ਲਾਸ਼ ਕਰੀਬ 10 ਦਿਨ ਪੁਰਾਣੀ ਪ੍ਰਤੀਤ ਹੋ ਰਹੀ ਸੀ। ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸੁਰੱਖਿਅਤ ਰੱਖਵਾ ਦਿੱਤਾ ਹੈ ਜਦਕਿ ਪੁਲਸ ਮ੍ਰਿਤਕ ਦੀ ਸ਼ਨਾਖਤ ਦੇ ਯਤਨ ਕਰ ਰਹੀ ਹੈ। 


Related News