ਖਰੜ : ਗਿਲਕੋ ਵੈਲੀ 'ਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ
Thursday, Mar 14, 2019 - 02:55 PM (IST)

ਖਰੜ (ਕੁਲਦੀਪ) : ਖਰੜ 'ਚ ਸਥਿਤ ਗਿਲਕੋ ਵੈਲੀ 'ਚੋਂ ਵੀਰਵਾਰ ਨੂੰ ਇਕ ਨਵ-ਵਿਆਹੁਤਾ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮ੍ਰਿਤਕਾ ਦੇ ਸਿਰ 'ਤੇ ਡੂੰਘੀਆਂ ਸੱਟਾਂ ਵੱਜੀਆਂ ਹੋਈਆਂ ਹਨ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਸੱਚਾਈ ਪਤਾ ਲਾਈ ਜਾ ਸਕੇ।