ਲੁਧਿਆਣਾ : ਪ੍ਰਿੰਸੀਪਲ ਨੇ ਕਾਰ ਅੰਦਰ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਬਰਾਮਦ
Tuesday, Jul 30, 2019 - 03:30 PM (IST)

ਲੁਧਿਆਣਾ (ਮਹੇਸ਼) : ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਇਕ ਰੇਸਤਰਾਂ ਨੇੜਿਓਂ ਇਕ ਸਕੂਲ ਦੇ ਪ੍ਰਿੰਸੀਪਲ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੁਲਬੀਰ ਸਿੰਘ ਕੰਗ ਨੇ ਬੀਤੀ ਰਾਤ ਕਾਰ ਅੰਦਰ ਬੈਠ ਕੇ ਖੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਉਸ ਨੇ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰ ਵੀ ਸਾਂਝੀ ਕੀਤੀ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ, ਜੋ ਕਿ ਪ੍ਰਿੰਸੀਪਲ ਹੈ ਅਤੇ ਇਕ ਬੇਟਾ ਛੱਡ ਗਿਆ ਹੈ।
ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਸਕੂਲ ਦੇ ਸਟਾਫ ਕੁਲਵਿੰਦਰ ਸਿੰਘ, ਭੁਪਿੰਦਰ ਕੌਰ ਅਤੇ ਅਵਤਾਰ ਕੌਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।