ਮੋਹਾਲੀ ''ਚ ਦਰੱਖਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
Friday, Feb 14, 2020 - 01:11 PM (IST)

ਮੋਹਾਲੀ (ਰਾਣਾ) : ਮੋਹਾਲੀ ਦੇ ਸੈਕਟਰ-70 ਵਿਖੇ ਇਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਵਾਲਾ ਮਾਹੌਲ ਹੈ। ਫਿਲਹਾਲ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।