ਸ਼ਮਸ਼ਾਨਘਾਟ ''ਚ ਦਰਖੱਤ ਨਾਲ ਲਟਕਦੀ ਲਾਸ਼ ਬਰਾਮਦ

Sunday, Sep 20, 2020 - 08:41 AM (IST)

ਸ਼ਮਸ਼ਾਨਘਾਟ ''ਚ ਦਰਖੱਤ ਨਾਲ ਲਟਕਦੀ ਲਾਸ਼ ਬਰਾਮਦ

ਰਾਜਪੁਰਾ (ਨਿਰਦੋਸ਼, ਚਾਵਲਾ) : ਇਥੋਂ ਦੇ ਪੁਰਾਣਾ ਰਾਜਪੁਰਾ ਸਥਿਤ ਸ਼ਮਸ਼ਾਨਘਾਟ ’ਚ ਇਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਹੈ, ਜਿਸ ਨੂੰ ਬੱਸ ਸਟੈਂਡ ਚੌਂਕੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਸ ਚੌਂਕੀ ਇੰਚਾਰਜ ਐੱਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਇਤਲਾਹ ਮਿਲੀ ਕਿ ਪੁਰਾਣਾ ਰਾਜਪੁਰਾ ਦੀ ਮੋਰਚਰੀ ’ਚ ਇਕ ਵਿਅਕਤੀ ਦੀ ਦਰੱਖਤ ਨਾਲ ਲਾਸ਼ ਲਟਕ ਰਹੀ ਹੈ।

ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਇਕ 60 ਸਾਲਾ ਬਜ਼ੁਰਗ ਵਿਅਕਤੀ ਨੇ ਗਲ ’ਚ ਪਰਨਾ ਪਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ ਅਤੇ ਉਸ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਸਿੱਖ ਹੈ ਅਤੇ ਦਾੜ੍ਹੀ-ਮੁੱਛ ਰੱਖੀ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਰਾਜਪੁਰਾ ਦੀ ਮੋਰਚਰੀ ’ਚ 72 ਘੰਟਿਆਂ ਲਈ ਪਛਾਣ ਲਈ ਰੱਖਵਾ ਦਿੱਤਾ ਹੈ।


author

Babita

Content Editor

Related News