ਪਿੰਡ ਦੇ ਮੰਦਰ ਨੇੜੇ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਇਲਾਕੇ ''ਚ ਦਹਿਸ਼ਤ ਦਾ ਮਾਹੌਲ

Tuesday, Oct 06, 2020 - 09:21 AM (IST)

ਪਿੰਡ ਦੇ ਮੰਦਰ ਨੇੜੇ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਇਲਾਕੇ ''ਚ ਦਹਿਸ਼ਤ ਦਾ ਮਾਹੌਲ

ਭਵਾਨੀਗੜ੍ਹ (ਵਿਕਾਸ, ਕਾਂਸਲ) : ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੀ ਨੈਸ਼ਨਲ ਹਾਈਵੇਅ 'ਤੇ ਪਿੰਡ ਬਾਲਦ ਕਲ੍ਹਾਂ ਵਿਖੇ ਸਥਿਤ ਕਾਲੀ ਮਾਤਾ ਦੇ ਮੰਦਰ ਨੇੜੇ ਖਤਾਨਾ ’ਚ ਅੱਜ ਸਵੇਰੇ ਭੇਤਭਰੀ ਹਾਲਤ ’ਚ ਇਕ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਫੈਲ ਗਈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ, ਦਰਦਨਾਕ ਤਸਵੀਰਾਂ ਦੇਖ ਕੰਬ ਜਾਵੇਗੀ ਰੂਹ

PunjabKesari

ਉਂਝ ਤਾਂ ਇਹ ਖ਼ੁਦਕੁਸ਼ੀ ਦਾ ਮਾਮਲਾ ਨਜ਼ਰ ਆ ਰਿਹਾ ਸੀ ਪਰ ਦਰੱਖ਼ਤ ਨਾਲ ਲਟਕ ਰਹੇ ਮ੍ਰਿਤਕ ਦੇ ਪੈਰ ਹੇਠਾਂ ਜ਼ਮੀਨ ਨੂੰ ਛੂਹ ਰਹੇ ਹੋਣ ਕਾਰਨ ਇਹ ਘਟਨਾ ਸ਼ੱਕੀ ਵੀ ਨਜ਼ਰ ਆ ਰਹੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਬਿੱਕਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਰਾਹਗੀਰ ਨੇ ਇਸ ਘਟਨਾ ਦੀ ਸੂਚਨਾ ਦਿੱਤੀ ਕਿ ਨੈਸ਼ਨਲ ਹਾਈਵੇਅ 'ਤੇ ਪਿੰਡ ਬਾਲਦ ਕਲ੍ਹਾਂ ਵਿਖੇ ਮੰਦਰ ਨੇੜੇ ਦਰੱਖ਼ਤ ਨਾਲ ਇਕ 60 ਸਾਲਾਂ ਦੇ ਕਰੀਬ ਵਿਅਕਤੀ ਦੀ ਲਾਸ਼ ਲਟਕ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾਂ ਨੇ ਘਰ ਬਾਹਰ ਖੜ੍ਹੇ ਨੌਜਵਾਨ ਨੂੰ ਮਾਰੀ ਗੋਲੀ

ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰ ਕੇ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਕਰਕੇ ਪੁਲਸ ਵੱਲੋਂ ਆਸ-ਪਾਸ ਦੇ ਪਿੰਡਾਂ ’ਚ ਇਸ ਸਬੰਧੀ ਅਨਾਊਂਸਮੈਂਟ ਵੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਸਿੱਖ ਵਿਅਕਤੀ ਹੈ, ਜਿਸ ਨੇ ਚਿੱਟੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਹੈ ਅਤੇ ਉਕਤ ਵਿਅਕਤੀ ਦੀ ਲਾਸ਼ ਉਸ ਦੇ ਕੇਸਰੀ ਰੰਗ ਦੇ ਪਰਨੇ ਨਾਲ ਲਟਕਦੀ ਮਿਲੀ ਹੈ।

ਇਹ ਵੀ ਪੜ੍ਹੋ : ਸੰਗਰੂਰ ਰੈਲੀ 'ਚੋਂ 'ਸਿੱਧੂ' ਦੀ ਗੈਰ ਮੌਜੂਦਗੀ 'ਤੇ ਹਰੀਸ਼ ਰਾਵਤ ਨੇ ਤੋੜੀ ਚੁੱਪੀ, ਜਾਣੋ ਕੀ ਬੋਲੇ (ਵੀਡੀਓ)

ਲਾਸ਼ ਨੂੰ ਦੇਖ ਕੇ ਇਹ ਲੱਗਦਾ ਹੈ ਕਿ ਉਕਤ ਵਿਅਕਤੀ ਨੇ ਆਪਣੇ ਪਰਨੇ ਨੂੰ ਦਰੱਖਤ ਨਾਲ ਬੰਨ੍ਹ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫਿਰ ਵੀ ਪੁਲਸ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

 


author

Babita

Content Editor

Related News