ਫਤਿਹਗੜ੍ਹ ਸਾਹਿਬ : ਹਾਈਵੇਅ 'ਤੇ ਮਿਲੀ ਮੁੰਡੇ ਦੀ ਅੱਧਸੜੀ ਲਾਸ਼, ਹਾਲਤ ਦੇਖ ਪੁਲਸ ਵੀ ਹੈਰਾਨ

Wednesday, Apr 28, 2021 - 11:14 AM (IST)

ਫਤਿਹਗੜ੍ਹ ਸਾਹਿਬ : ਹਾਈਵੇਅ 'ਤੇ ਮਿਲੀ ਮੁੰਡੇ ਦੀ ਅੱਧਸੜੀ ਲਾਸ਼, ਹਾਲਤ ਦੇਖ ਪੁਲਸ ਵੀ ਹੈਰਾਨ

ਫਤਿਹਗੜ੍ਹ ਸਾਹਿਬ (ਵਿਪਨ) : ਇੱਥੇ ਪਿੰਡ ਜਲਵੇੜੇ ਨੇੜੇ ਸਰਹਿੰਦ ਨੈਸ਼ਨਲ ਹਾਈਵੇਅ 'ਤੇ ਇਕ ਮੁੰਡੇ ਦੀ ਅੱਧਸੜੀ ਲਾਸ਼ ਬਰਾਮਦ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਸਨਸਨੀ ਫੈਲ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਫਤਿਹਗੜ੍ਹ ਸਾਹਿਬ ਦੇ ਡੀ. ਐਸ. ਪੀ. ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਹਾਈਵੇਅ 'ਤੇ ਇਕ ਮੁੰਡੇ ਦੀ ਅੱਧਸੜੀ ਲਾਸ਼ ਪਈ ਹੋਈ ਹੈ।

ਇਹ ਵੀ ਪੜ੍ਹੋ : 'ਆਸਾਮ' 'ਚ ਲੱਗੇ ਭੂਚਾਲ ਦੇ ਵੱਡੇ ਝਟਕੇ, 6.4 ਮਾਪੀ ਗਈ ਤੀਬਰਤਾ

PunjabKesari

ਇਸ ਤੋਂ ਬਾਅਦ ਮੌਕੇ 'ਤੇ ਪੁੱਜੇ ਪੁਲਸ ਮੁਲਾਜ਼ਮਾਂ ਨੇ ਜਦੋਂ ਲਾਸ਼ ਦੇਖੀ ਤਾਂ ਉਹ ਵੀ ਹੈਰਾਨ ਰਹਿ ਗਏ। ਪੁਲਸ ਮੁਤਾਬਕ ਮੁੰਡੇ ਦਾ ਰਾਡਾਂ ਮਾਰ ਕੇ ਪਹਿਲਾਂ ਕਤਲ ਕੀਤਾ ਗਿਆ ਅਤੇ ਫਿਰ ਉਸ ਦੀ ਅੱਧ ਸੜੀ ਲਾਸ਼ ਨੂੰ ਹਾਈਵੇਅ 'ਤੇ ਸੁੱਟ ਦਿੱਤਾ ਗਿਆ।

ਇਹ ਵੀ ਪੜ੍ਹੋ : ਹੈਰਾਨੀਜਨਕ : ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ 8 ਸਿਵਲ ਹਸਪਤਾਲ, 'Ventilator' ਇਕ ਵੀ ਨਹੀਂ

PunjabKesari

ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਪੁਲਸ ਵੱਲੋਂ ਮ੍ਰਿਤਕ ਮੁੰਡੇ ਦੀ ਪਛਾਣ ਕਰਵਾਈ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਆਰੰਭ ਦਿੱਤੀ ਗਈ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News