ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ''ਚ ਬਰਾਮਦ
Monday, Jun 26, 2023 - 12:33 PM (IST)

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ’ਚ ਟਰੀਟਮੈਂਟ ਪਲਾਂਟ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸ ਦੇ ਬਾਅਦ ਪਿੰਡ ਦੇ ਲੋਕਾਂ ਨੇ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਥਾਣਾ ਇੰਚਾਰਜ ਹਰਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟਰੀਟਮੈਂਟ ਦੀ ਕੰਧ ਨਾਲ ਕਿਸੇ ਵਿਅਕਤੀ ਦੀ ਲਾਸ਼ ਪਈ ਹੈ ਅਤੇ ਮ੍ਰਿਤਕ ਦੇ ਕੋਈ ਕੱਪੜਾ ਨਹੀਂ ਪਾਇਆ ਸਿਰਫ ਅੰਡਰ ਵੀਅਰ ਪਾਇਆ ਹੈ।
ਮ੍ਰਿਤਕ ਦੀ ਉਮਰ 40 ਸਾਲ ਦੇ ਲਗਭਗ ਲੱਗ ਰਹੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋਈ ਪਛਾਣ ਲਈ ਲਾਸ਼ ਨੂੰ ਸਿਵਲ ਹਸਪਤਾਲ 72 ਘੰਟਿਆਂ ਤੱਕ ਰੱਖਵਾ ਦਿੱਤਾ ਗਿਆ ਹੈ ਤਾਂ ਕਿ 72 ਘੰਟਿਆਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਨੇੜੇ ਦੇ ਪਿੰਡਾਂ ’ਚ ਫੋਟੋ ਲੋਕਾਂ ਨੂੰ ਭੇਜ ਦਿੱਤੀ ਗਈ ਹੈ।