ਰੇਲਵੇ ਟਰੈਕ ਨੇੜੇ ਮਿਲੀ ਵਿਅਕਤੀ ਦੀ ਲਾਸ਼
Sunday, May 05, 2024 - 03:20 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸਥਾਨਕ ਇੱਕ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਨੇੜੇ ਪਈ ਮਿਲੀ। ਜੀ. ਆਰ. ਪੀ. ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸ਼ਨਾਖਤ ਲਈ ਸਿਵਿਲ ਹਸਪਤਾਲ ਵਿਖੇ ਰੱਖਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਨਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਲਾਸ਼ ਸੁਨਾਮ-ਸੰਗਰੂਰ ਰੇਲਵੇ ਟਰੈਕ ਦੇ ਬਾਹਰ ਮਿਲੀ, ਜਿਸ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਰੱਖਿਆ ਗਿਆ ਹੈ। ਲਾਸ਼ ਕੋਲੋਂ ਕੁੱਝ ਨਹੀਂ ਮਿਲਿਆ, ਜਿਸ ਨਾਲ ਸ਼ਨਾਖਤ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 25 ਤੋਂ 30 ਸਾਲ ਦੇ ਕਰੀਬ ਲੱਗਦੀ ਹੈ ਅਤੇ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।