ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Wednesday, Aug 07, 2024 - 11:39 AM (IST)

ਸਰਹਿੰਦ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਾਛੀਵਾੜਾ ਸਾਹਿਬ (ਟੱਕਰ) : ਸਰਹਿੰਦ ਨਹਿਰ ’ਚੋਂ ਪੁਲਸ ਨੂੰ ਇਕ ਵਿਅਕਤੀ ਦੀ ਤੈਰਦੀ ਲਾਸ਼ ਮਿਲੀ, ਜਿਸ ਦੀ ਪਛਾਣ ਨਾ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜ੍ਹੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ।

ਪੁਲਸ ਵੱਲੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਇਸ ਦੇ ਕੱਪੜਿਆਂ ’ਚੋਂ ਕੋਈ ਵੀ ਦਸਤਾਵੇਜ਼ ਨਾ ਮਿਲਿਆ, ਜਿਸ ਤੋਂ ਇਸ ਦੀ ਪਛਾਣ ਹੋ ਸਕੇ। ਮ੍ਰਿਤਕ ਦਾ ਚਿਹਰਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕਾ ਸੀ ਤੇ ਇਸ ਦੀ ਉਮਰ 25 ਸਾਲ ਤੋਂ ਵੱਧ ਲੱਗਦੀ ਹੈ। ਮਾਛੀਵਾੜਾ ਪੁਲਸ ਵੱਲੋਂ ਲਾਸ਼ ਦੀ ਸਨਾਖ਼ਤ ਲਈ ਸਮਰਾਲਾ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ।


author

Babita

Content Editor

Related News