ਘਰ ’ਚੋਂ ਮਿਲੀ ਵਿਅਕਤੀ ਦੀ ਲਾਸ਼, ਮੌਕੇ ''ਤੇ ਪਹੁੰਚੀ ਪੁਲਸ

Monday, Aug 19, 2024 - 02:00 PM (IST)

ਘਰ ’ਚੋਂ ਮਿਲੀ ਵਿਅਕਤੀ ਦੀ ਲਾਸ਼, ਮੌਕੇ ''ਤੇ ਪਹੁੰਚੀ ਪੁਲਸ

ਅਬੋਹਰ (ਸੁਨੀਲ ਭਾਰਦਵਾਜ) : ਬੀਤੀ ਰਾਤ ਨੇੜਲੇ ਪਿੰਡ ਗੋਬਿੰਦਗੜ੍ਹ ਦੇ ਇਕ ਘਰ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਥਾਣਾ ਸਦਰ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕਰਨ ਤੋਂ ਬਾਅਦ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਸੋਨੂੰ ਗਰੋਵਰ ਅਤੇ ਮੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਸੰਮਤੀ ਦੇ ਸੇਵਾਦਾਰ ਸੋਨੂੰ ਗਰੋਵਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਥਾਣਾ ਸਦਰ ਦੇ ਇੰਚਾਰਜ ਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਪਿੰਡ ਗੋਬਿੰਦਗੜ੍ਹ ਦੇ ਇਕ ਘਰ 'ਚ ਇਕ ਲਾਸ਼ ਪਈ ਹੈ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਮ੍ਰਿਤਕ ਗੁਰਤਿੰਦਰ ਸਿੰਘ ਪੁੱਤਰ ਬਲਵੰਤ ਸਿੰਘ (35) ਵਾਸੀ ਪਿੰਡ ਗੋਬਿੰਦਗੜ੍ਹ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਉਸ ਦੀ ਇਕ ਭੈਣ ਹੈ, ਜੋ ਵਿਆਹੀ ਹੋਈ ਹੈ। ਗੁਰਤਿੰਦਰ ਸਿੰਘ ਘਰ ਵਿੱਚ ਇਕੱਲਾ ਰਹਿੰਦਾ ਸੀ।

ਜਾਣਕਾਰੀ ਅਨੁਸਾਰ ਉਹ ਪਿਛਲੇ ਤਿੰਨ-ਚਾਰ ਦਿਨਾਂ ਤੋਂ ਘਰੋਂ ਨਹੀਂ ਨਿਕਲਿਆ। ਬੀਤੇ ਦਿਨ ਜਦੋਂ ਗੁਆਂਢੀਆਂ ਨੂੰ ਉਸ ਦੇ ਘਰ ਵਿਚੋਂ ਬਦਬੂ ਆਈ ਤਾਂ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਹ ਘਰ ਵਿਚ ਮ੍ਰਿਤਕ ਪਿਆ ਸੀ। ਇਸ ਤੋਂ ਬਾਅਦ ਚਾਚੇ ਅਤੇ ਚਾਚੇ ਦੇ ਲਡ਼ਕਿਆਂ ਨੇ ਉਸ ਦੀ ਭੈਣ ਅਤੇ ਪੁਲਸ ਨੂੰ ਸੂਚਨਾ ਦਿੱਤੀ।


author

Babita

Content Editor

Related News