ਝੁੱਗੀ ’ਚੋਂ ਬਜ਼ੁਰਗ ਦੀ ਲਾਸ਼ ਬਰਾਮਦ
Tuesday, Sep 17, 2024 - 10:56 AM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ-ਬਰਨਾਲਾ ਰੋਡ ’ਤੇ ਇਕ ਝੁੱਗੀ ’ਚੋਂ ਬਜ਼ੁਰਗ ਦੀ ਲਾਸ਼ ਬਰਾਮਦ ਹੋਣ ’ਤੇ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਬਰਨਾਲਾ ਰੋਡ ’ਤੇ ਸਥਿਤ ਝੁੱਗੀ ’ਚੋਂ ਬਜ਼ੁਰਗ ਦੀ ਲਾਸ਼ ਬਰਾਮਦ ਕਰ ਕੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ ਸਹਾਰਾ ਨੂੰ ਸੂਚਨਾ ਮਿਲੀ ਸੀ ਕਿ ਬਰਨਾਲਾ ਰੋਡ ’ਤੇ ਗੁਰਦੁਆਰਾ ਸਾਹਿਬ ਦੇ ਨਾਲ ਝੁੱਗੀ ਵਿਚ ਇਕ ਬਜ਼ੁਰਗ ਦੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਅਤੇ ਪੁਲਸ ਸੂਚਿਤ ਕੀਤਾ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸਨਾਖਤ ਸੁਖਦੇਵ ਸਿੰਘ ਵਾਸੀ ਸੇਮਾ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੰਮੇ ਸਮੇਂ ਤੋਂ ਉਕਤ ਝੁੱਗੀ ’ਚ ਹੀ ਰਹਿੰਦਾ ਸੀ।