ਨਾਲੇ ''ਚੋਂ ਮਿਲੀ ਵਿਅਕਤੀ ਦੀ ਲਾਸ਼
Wednesday, Feb 05, 2025 - 03:31 PM (IST)

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਦੇ ਸੰਗਲਪੁਰਾ ਰੋਡ 'ਤੇ ਗੰਦੇ ਨਾਲੇ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸ਼ਹਿਰ ਭਰ 'ਚ ਸਨਸਨੀ ਫੈਲ ਗਈ ਹੈ। ਇਸ 'ਤੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਲਾਸ਼ ਨੂੰ ਨਾਲੇ 'ਚੋਂ ਕੱਢ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ। ਇਸ ਸਬੰਧੀ ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੰਗਲਪੁਰਾ ਰੋਡ 'ਤੇ ਸ਼ਿਵਾ ਪੈਲੇਸ ਨੇੜੇ ਇੱਕ ਗੰਦੇ ਨਾਲੇ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ।
ਇਸ 'ਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਨਾਲੇ 'ਚੋਂ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਉਕਤ ਲਾਸ਼ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਤੇ ਹੋਰ ਜਾਂਚ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।