ਝੀਲ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Thursday, Dec 25, 2025 - 05:21 PM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ ਗੋਨਿਆਣਾ ਰੋਡ 'ਤੇ ਝੀਲ ਨੰਬਰ-2 'ਤੇ ਰੈਸਟ ਹਾਊਸ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ, ਜੱਗਾ, ਵਿੱਕੀ ਕੁਮਾਰ, ਰਜਿੰਦਰ ਕੁਮਾਰ ਅਤੇ ਗੁੱਲੀ ਠਾਕੁਰ ਮੌਕੇ 'ਤੇ ਪਹੁੰਚੇ ਅਤੇ ਥਰਮਲ ਥਾਣੇ ਦੇ ਐੱਸ. ਐੱਚ. ਓ. ਅਤੇ ਪੁਲਸ ਪਾਰਟੀ ਦੀ ਮੌਜੂਦਗੀ ਵਿਚ ਮ੍ਰਿਤਕ ਦੀ ਲਾਸ਼ ਨੂੰ ਝੀਲ ਵਿਚੋਂ ਕੱਢਿਆ ਗਿਆ।
ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਪਛਾਣ ਕੀਤੀ ਜਾ ਸਕੇ। ਮ੍ਰਿਤਕ ਦੇ ਸਿਰਫ਼ ਇੱਕ ਕੋਟ ਪਾਇਆ ਹੋਇਆ ਸੀ ਅਤੇ ਉਸਦੀ ਬਾਂਹ 'ਤੇ ਖੁਸ਼ੀ ਨਾਂ ਦਾ ਟੈਟੂ ਬਣਿਆ ਹੋਇਆ ਸੀ। ਸਹਾਰਾ ਵਲੋਂ ਲਾਸ਼ ਨੂੰ ਸੁਰੱਖਿਅਤ ਰੱਖ ਕੇ ਸ਼ਨਾਖ਼ਤ ਲਈ ਯਤਨ ਕੀਤੇ ਜਾ ਰਹੇ ਹਨ।
