ਫਿਰੋਜ਼ਪੁਰ ਦੇ ਹੋਟਲ ''ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
Tuesday, Jul 21, 2026 - 09:37 AM (IST)
ਫਿਰੋਜ਼ਪੁਰ (ਵੈੱਬ ਡੈਸਕ, ਸੋਨੂੰ ਚੋਪੜਾ) : ਫਿਰੋਜ਼ਪੁਰ ਦੇ ਇਕ ਨਾਮੀ ਹੋਟਲ 'ਚੋਂ ਵਿਅਕਤੀ ਦੀ ਲਾਸ਼ ਮਿਲਣ ਕਾਰਨ ਹੜਕੰਪ ਮਚ ਗਿਆ ਅਤੇ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਤੁਰੰਤ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਵਾਸੀ ਵਜੋਂ ਹੋਈ ਹੈ। ਪਿੰਡ ਬਾਰੇਕੇ ਨੇੜੇ (ਮੱਛਈਵਾਰਾ) ਹੋਟਲ 'ਚੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ ਸੀ। ਪੁਲਸ ਵਲੋਂ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
