ਰੇਲਵੇ ਦੀਆ ਡਿੱਗੀਆ ''ਚੋਂ ਵਿਅਕਤੀ ਦੀ ਲਾਸ਼ ਬਰਾਮਦ
Tuesday, Jul 21, 2026 - 10:43 AM (IST)
ਬਠਿੰਡਾ (ਸੁਖਵਿੰਦਰ) : ਰੇਲਵੇ ਦੀਆ ਡਿੱਗੀਆਂ 'ਚ ਇਕ ਅਣਪਛਾਤੇ ਵਿਅਕਤੀ ਦੀ ਨਗਨ ਹਾਲਤ 'ਚ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਸਹਾਰਾ ਵਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲੀ ਸੀ ਕਿ ਠੰਡੀ ਸੜਕ ਨਾਲ ਰੇਲਵੇ ਦੀਆ ਡਿੱਗੀਆਂ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ 'ਤੇ ਸਹਾਰ ਵਰਕਰ ਸੰਦੀਪ ਗਿੱਲ, ਵਿੱਕੀ ਕੁਮਾਰ ਅਤੇ ਟੇਕਚੰਦ ਮੌਕੇ 'ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ। ਲਾਸ਼ ਨਗਨ ਹਾਲਤ 'ਚ ਪਈ ਸੀ।
ਕੈਨਾਲ ਕਾਲੋਨੀ ਦੀ ਮੋਜੂਦਗੀ ਵਿਚ ਪੁਲਸ ਵਲੋਂ ਡਿੱਗੀ ਵਿਚੋਂ ਲਾਸ਼ ਨੂੰ ਬਾਹਰ ਕੱਢਿਆ ਗਿਆ। ਲਾਸ਼ ਲਗਭਗ 35-40 ਸਾਲ ਦੇ ਇੱਕ ਵਿਅਕਤੀ ਦੀ ਸੀ। ਜ਼ਿਕਰਯੋਗ ਹੈ ਕਿ ਲਾਸ਼ ਪੂਰੀ ਤਰ੍ਹਾਂ ਨਗਨ ਸੀ। ਪੁਲਸ ਦੀ ਜਾਂਚ ਤੋਂ ਬਾਅਦ ਸਹਾਰਾ ਵਲੋਂ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀ ਮਿਲਿਆ, ਜਿਸ ਨਾਲ ਉਸਦੀ ਸ਼ਨਾਖ਼ਤ ਹੋ ਸਕੇ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਲਾਸ਼ ਨੂੰ 100 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਹੈ। ਪੀੜਤ ਦੀ ਪਛਾਣ ਲਈ ਹੋਰ ਯਤਨ ਜਾਰੀ ਹਨ।
