ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ

Wednesday, Sep 30, 2026 - 05:02 PM (IST)

ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ

ਬਠਿੰਡਾ (ਸੁਖਵਿੰਦਰ) : ਬਠਿੰਡਾ-ਡੱਬਵਾਲੀ ਹਾਈਵੇਅ ਤੋਂ 200 ਗਜ਼ ਦੂਰ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਨਵਾਲਾ ਦੇ ਵਿਚਕਾਰ ਇੱਕ ਖਾਲੀ ਪਲਾਟ ਤੋਂ ਇੱਕ ਸੜੀ ਹੋਈ ਲਾਸ਼ ਬਰਾਮਦ ਹੋਈ ਹੈ, ਜੋ ਕਿ ਲਗਭਗ 20 ਦਿਨ ਪੁਰਾਣੀ ਜਾਪ ਰਹੀ ਹੈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਦੇ ਵਿੱਕੀ ਕੁਮਾਰ ਅਤੇ ਨਿਤੀਸ਼ ਸੇਨ ਮੌਕੇ 'ਤੇ ਪਹੁੰਚੇ।

ਲਾਸ਼ ਪੂਰੀ ਤਰ੍ਹਾਂ ਸੜੀ ਹੋਈ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕੀਤੀ। ਮ੍ਰਿਤਕ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜੋ ਉਸਦੀ ਪਛਾਣ ਕਰਨ ਵਿੱਚ ਮਦਦ ਕਰ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।


author

Babita

Content Editor

Related News