ਅਣਪਛਾਤੀ ਲਾਸ਼ ਮਿਲੀ
Monday, Mar 05, 2018 - 08:14 AM (IST)

ਘਨੌਰ (ਹਰਵਿੰਦਰ) - ਘਨੌਰ ਦੇ ਪਿੰਡ ਪਿੱਪਲ ਮਗੋਲੀ ਤੋਂ ਰਾਏਪੁਰ ਜਾਂਦੀ ਸੜਕ ਉੱਤੇ ਇਕ ਅਣਪਛਾਤੀ ਲਾਸ਼ ਮਿਲੀ, ਜਿਸਦੀ ਸੂਚਨਾ ਨਜ਼ਦੀਕ ਖੇਤ 'ਚ ਕੰਮ ਕਰਨ ਵਾਲਿਆਂ ਨੇ ਪੁਲਸ ਨੂੰ ਦਿੱਤੀ। ਥਾਣਾ ਘਨੌਰ ਦੇ ਐੱਸ. ਐੱਚ. ਓ. ਇੰਸਪੈਕਟਰ ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੰਗੋਲੀ ਕੋਲ ਇਕ ਵਿਅਕਤੀ ਦੀ ਲਾਸ਼ ਪਈ ਹੈ ਤਾ ਐੱਸ. ਆਈ. ਪ੍ਰਦੀਪ ਕੌਰ ਤੇ ਏ. ਐੱਸ. ਆਈ. ਬਲਬੀਰ ਸਿੰਘ ਸਮੇਤ ਪੁਲਸ ਪਾਰਟੀ ਨਾਲ ਮੌਕੇ ਉੱਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਰਾਜਪੁਰਾ ਦੇ ਏ. ਪੀ. ਜੈਨ ਹਸਪਤਾਲ ਦੀ ਮੋਰਚਰੀ ਵਿਚ 72 ਘੰਟੇ ਦੀ ਸ਼ਨਾਖ਼ਤ ਲਈ ਰਖਵਾ ਦਿੱਤੀ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋਈ ਸੀ