ਚੰਡੀਗੜ੍ਹ : ਅਰਧ ਨਗਨ ਹਾਲਤ ''ਚ ਮਿਲੀ ਨੌਜਵਾਨ ਦੀ ਲਾਸ਼, ਬਦਫੈਲੀ ਦਾ ਸ਼ੱਕ
Tuesday, Jan 22, 2019 - 02:33 PM (IST)

ਚੰਡੀਗੜ੍ਹ (ਕੁਲਦੀਪ) : ਸ਼ਹਿਰ ਦੇ ਸੈਕਟਰ-25 'ਚ ਮੰਗਲਵਾਰ ਨੂੰ ਅਰਧ ਨਗਨ ਹਾਲਤ 'ਚ ਇਕ ਨੌਜਵਾਨ ਦੀ ਰੱਸੀਆਂ ਨਾਲ ਬੰਨ੍ਹੀ ਲਾਸ਼ ਬਰਾਮਦ ਹੋਣ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 24 ਸਾਲਾ ਸੰਦੀਪ ਦੇ ਤੌਰ 'ਤੇ ਕੀਤੀ ਗਈ ਹੈ। ਮੌਕੇ 'ਤੇ ਪੁੱਜੀ ਪੁਲਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਨਾਲ ਬਦਫੈਲੀ ਦਾ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਕਾਰਵਾਈ ਕਰਦੇ ਹੋਏ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।