ਨਾਨਕੇ ਆਏ ਨੌਜਵਾਨ ਦੀ ਮਿਲੀ ਲਾਸ਼, ਪਿੰਡ ''ਚ ਫ਼ੈਲੀ ਸਨਸਨੀ
Friday, Feb 07, 2025 - 11:18 AM (IST)
![ਨਾਨਕੇ ਆਏ ਨੌਜਵਾਨ ਦੀ ਮਿਲੀ ਲਾਸ਼, ਪਿੰਡ ''ਚ ਫ਼ੈਲੀ ਸਨਸਨੀ](https://static.jagbani.com/multimedia/2025_2image_11_13_562930468untitled-1copy.jpg)
ਗੁਰਾਇਆ (ਮੁਨੀਸ਼ ਬਾਵਾ)- ਗੁਰਾਇਆ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਕਮਾਲਪੁਰ ਦੀ ਨਹਿਰ 'ਤੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮੌਕੇ 'ਤੇ ਇਕ ਰਾਹਗੀਰ ਨੇ ਨੇੜੇ ਖੂਹ ਦੇ ਕਿਸਾਨ ਨੂੰ ਇਸ ਦੀ ਇਤਲਾਹ ਦਿੱਤੀ ਜਿਨ੍ਹਾਂ ਨੇ ਇਸ ਦੀ ਸੂਚਨਾ ਧੁਲੇਤਾ ਪੁਲਸ ਚੌਂਕੀ ਨੂੰ ਦਿੱਤੀ । ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੇਖਿਆ ਕਿ ਨੌਜਵਾਨ ਦੀ ਲਾਸ਼ ਨਹਿਰ ਦੇ ਕੰਢੇ ਪਈ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਮ੍ਰਿਤਕ ਦੀ ਸ਼ਨਾਖਤ ਸੁਖਪ੍ਰੀਤ ਸਿੰਘ ਉਰਫ ਸੁਖੀ ਪੁੱਤਰ ਜਗੀਰ ਸਿੰਘ ਵਾਸੀ ਜੱਜਾਂ ਖੁਰਦ ਵਜੋਂ ਹੋਈ ਹੈ। ਉਸ ਦਾ ਨਾਨਕਾ ਪਿੰਡ ਫਲਪੋਤਾ ਥਾਣਾ ਗੁਰਾਇਆ ਦਾ ਹੈ ਜੋ ਬੀਤੇ ਕੱਲ੍ਹ ਆਪਣੇ ਨਾਨਕੇ ਪਿੰਡ ਵੱਲ ਆਇਆ ਸੀ, ਪਰ ਉਸ ਦੀ ਲਾਸ਼ ਭੇਦਭਰੇ ਹਾਲਾਤ ਵਿਚ ਨਹਿਰ ਦੇ ਕੰਢੇ 'ਤੇ ਮਿਲੀ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ, ਜਿਸ ਦੇ ਕੋਲ ਉਸ ਦਾ ਇਕ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ ਅਤੇ ਇਕ ਕਾਪੀ ਬਰਾਮਦ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਚ ਭੇਜ ਦਿੱਤਾ ਹੈ ਅਤੇ ਪਰਿਵਾਰਿਕ ਮੈਂਬਰਾਂ ਨੂੰ ਇਸ ਦੀ ਇਤਲਾਹ ਦੇ ਦਿੱਤੀ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8