ਜਲੰਧਰ ਦੀ ਪੀ. ਪੀ. ਆਰ. ਮਾਰਕਿਟ ’ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Sunday, Jun 20, 2021 - 12:29 PM (IST)

ਜਲੰਧਰ ਦੀ ਪੀ. ਪੀ. ਆਰ. ਮਾਰਕਿਟ ’ਚ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਜਲੰਧਰ— ਜਲੰਧਰ ਦੇ ਮਾਡਲ ਟਾਊਨ ਨੇੜੇ ਪੈਂਦੀ ਮਸ਼ਹੂਰ ਪੀ. ਪੀ. ਆਰ. ਮਾਰਕਿਟ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਲੋਕ ਸੈਰ ਕਰਨ ਲਈ ਨਿਕਲੇ ਅਤੇ ਉਕਤ ਸਥਾਨ ’ਤੇ ਪਈ ਲਾਸ਼ ਨੂੰ ਵੇਖ ਕੇ ਹੈਰਾਨ ਰਹਿ ਗਏ। 

ਇਹ ਵੀ ਪੜ੍ਹੋ- ਜਲੰਧਰ: ਨਕੋਦਰ 'ਚ ਵੱਡੀ ਵਾਰਦਾਤ, ਗੁਆਂਢੀਆਂ ਨੇ ਧੋਖੇ ਨਾਲ ਨੌਜਵਾਨ ਨੂੰ ਘਰ ਬੁਲਾ ਕੇ ਦਿੱਤੀ ਰੂਹ ਕੰਬਾਊ ਮੌਤ

ਮੌਕੇ ’ਤੇ ਥਾਣਾ ਸਬੰਧਤ ਥਾਣੇ ਨੂੰ ਸੂਚਨਾ ਦਿੱਤੀ ਗਈ। ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੀ ਪਛਾਣ ਸੋਫੀ ਪਿੰਡ ਦੇ ਰਹਿਣ ਵਾਲੇ ਰਾਮਪਾਲ ਵਜੋਂ ਹੋਈ ਹੈ, ਜੋਕਿ ਸਕਿਓਰਿਟੀ ਗਾਰਡ ਦੀ ਨੌਕਰੀ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮਪਾਲ ਪੁਰਾਣੀ ਗੱਡੀਆਂ ਦੇ ਇਕ ਸ਼ੋਅਰੂਮ ਦੇ ਬਾਹਰ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਸੀ। ਦੇਰ ਰਾਤ ਉਸ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਲਾਸ਼ ’ਤੇ ਕੋਈ ਵੀ ਸੱਟ ਦੇ ਨਿਸ਼ਾਨ ਨਹੀਂ ਪਾਏ ਗਏ ਹਨ। 

ਇਹ ਵੀ ਪੜ੍ਹੋ- ਜਲੰਧਰ 'ਚ ਦਰਦਨਾਕ ਹਾਦਸਾ, ਪਲਾਂ 'ਚ ਉਜੜਿਆ ਪਰਿਵਾਰ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News